ਚੰਡੀਗੜ੍ਹ: ਕੋਵਿਡ-19 ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਮੰਗਲਵਾਰ ਨੂੰ 5 ਮਾਮਲੇ ਰਾਜਪੁਰੇ ਤੋਂ ਸਾਹਮਣੇ ਆਏ। ਇਸ ਤੋਂ ਇਲਾਵਾ ਸੋਮਵਾਰ ਨੂੰ ਸੂਬੇ ਵਿੱਚ ਇੱਕ ਕੋਰੋਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 250 ਹੋ ਗਈ ਹੈ।
ਸੂਬੇ ਵਿੱਚ ਹੁਣ ਤੱਕ 16 ਵਿਅਕਤੀ ਕੋਰੋਨਾ ਵਾਇਰਸ ਕਾਰਨ ਜਾਨ ਗੁਆ ਚੁੱਕੇ ਹਨ। ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 6797 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6273 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 279 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।
ਰਾਜਪੁਰਾ 'ਚ 5 ਹੋਰ ਨਵੇਂ ਮਾਮਲੇ ਆਏ ਸਾਹਮਣੇ, ਸੂਬੇ ਵਿੱਚ ਕੋਰੋਨਾ ਦੇ ਕੁੱਲ 250 ਮਰੀਜ਼ ਰਾਜਪੁਰਾ 'ਚ 5 ਹੋਰ ਨਵੇਂ ਮਾਮਲੇ ਆਏ ਸਾਹਮਣੇ, ਸੂਬੇ ਵਿੱਚ ਕੋਰੋਨਾ ਦੇ ਕੁੱਲ 250 ਮਰੀਜ਼ ਮੋਹਾਲੀ 'ਚ ਸਭ ਤੋਂ ਜ਼ਿਆਦਾ ਮਰੀਜ਼
ਸੋਮਵਾਰ ਨੂੰ ਇੱਕ ਨਵਾਂ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿਸ ਨਾਲ ਜਲੰਧਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 48 ਹੋ ਗਈ ਹੈ। ਸੂਬੇ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਪੀੜਤ ਮਰੀਜ਼ 66 ਮੋਹਾਲੀ ਜ਼ਿਲ੍ਹੇ ਵਿੱਚ ਹਨ। ਮੰਗਲਵਾਰ ਨੂੰ 5 ਮਾਮਲੇ ਰਾਜਪੁਰੇ ਤੋਂ ਸਾਹਮਣੇ ਆਏ।
ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਮੋਹਾਲੀ ਵਿੱਚ 66, ਜਲੰਧਰ ਵਿੱਚ 48, ਪਟਿਆਲਾ ਵਿੱਚ 26, ਪਠਾਨਕੋਟ ਵਿੱਚ 24, ਨਵਾਂਸ਼ਹਿਰ ਵਿੱਚ 19, ਲੁਧਿਆਣਾ ਵਿੱਚ 16, ਅੰਮ੍ਰਿਤਸਰ ਵਿੱਚ 11, ਮਾਨਸਾ ਵਿੱਚ 11, ਹੁਸ਼ਿਆਰਪੁਰ ਵਿੱਚ 7, ਮੋਗਾ ਵਿੱਚ 4, ਰੋਪੜ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਫ਼ਰੀਦਕੋਟ ਵਿੱਚ 3, ਬਰਨਾਲਾ ਵਿੱਚ 2, ਕਪੂਰਥਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਸੰਗਰੂਰ ਵਿੱਚ 3, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿੱਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।