ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 500 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 30 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 57 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 500 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 30 ਮੌਤਾਂ - Completely healed
ਸੂਬੇ ਵਿੱਚ 500 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 30 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 57 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4964 ਤੱਕ ਪਹੁੰਚ ਗਿਆ ਹੈ।
![ਪਿਛਲੇ 24 ਘੰਟਿਆਂ 'ਚ 500 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 30 ਮੌਤਾਂ 500-new-corona-cases-found-on-tuesday](https://etvbharatimages.akamaized.net/etvbharat/prod-images/768-512-9811620-thumbnail-3x2-corona.jpg)
ਪਿਛਲੇ 24 ਘੰਟਿਆਂ 'ਚ 500 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 30 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,57,331 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4964 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 1,45,093 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7274 ਐਕਟਿਵ ਮਾਮਲੇ ਹਨ।