ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 507 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 26 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 26 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ 'ਚ 507 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਕੁੱਲ 3,980 ਮੌਤਾਂ - punjab corona cases
ਸੂਬੇ ਵਿੱਚ 507 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 26 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 26 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3,980 ਤੱਕ ਪਹੁੰਚ ਗਿਆ ਹੈ।
ਪੰਜਾਬ 'ਚ 507 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, 3980 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,26,737 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3980 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 26 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,26,737 ਮਰੀਜ਼ਾਂ ਵਿੱਚੋਂ 1,16,165 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6592 ਐਕਟਿਵ ਮਾਮਲੇ ਹਨ।