ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 515 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 30 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 42 ਹਜ਼ਾਰ ਤੋਂ ਪਾਰ ਹੋ ਗਈ ਹੈ।
ਕੋਵਿਡ-19: ਮੰਗਲਵਾਰ ਨੂੰ ਪੰਜਾਬ ਵਿੱਚ 515 ਨਵੇਂ ਮਾਮਲੇ ਆਏ ਸਾਹਮਣੇ, 30 ਮੌਤਾਂ - covid-19
ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 515 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,42,597 ਹੋ ਗਈ ਹੈ।
ਕੋਵਿਡ-19: ਮੰਗਲਵਾਰ ਨੂੰ ਪੰਜਾਬ ਵਿੱਚ 515 ਨਵੇਂ ਮਾਮਲੇ ਆਏ ਸਾਹਮਣੇ, 30 ਮੌਤਾਂ
ਪੰਜਾਬ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,42,597 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,510 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 2 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,42,597 ਮਰੀਜ਼ਾਂ ਵਿੱਚੋਂ 1,32,266 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5821 ਐਕਟਿਵ ਮਾਮਲੇ ਹਨ।