ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ ਬਹੁ-ਤਕਨੀਕੀ ਸੰਸਥਾਵਾਂ ਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ 550 ਰੁੱਖ ਲਾਏ ਜਾਣਗੇ। ਇਨ੍ਹਾਂ ਰੁੱਖਾਂ ਦੀ ਦੇਖ-ਰੇਖ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਨਿੱਜੀ ਤੌਰ 'ਤੇ ਕੀਤੀ ਜਾਵੇਗੀ। ਇਸ ਸਬੰਧੀ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਵਿਭਾਗ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤੀ।
ਇਸ ਸਬੰਧੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਗਸਤ ਦੇ ਪਹਿਲੇ ਪੰਦਰਵਾੜੇ ਨੂੰ ਸ਼ੁੱਧ ਵਾਤਾਰਵਰਣ ਪੰਦਰਵਾੜੇ ਵੱਜੋਂ ਮਨਾਉਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਤੇ ਸੀਨੀਅਰ ਫਕੈਲਟੀ ਮੈਂਬਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।