ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਐਤਵਾਰ ਨੂੰ ਚੰਡੀਗੜ੍ਹ ਪਹੁੰਚਿਆ। ਇਸ ਵਿਸ਼ੇਸ਼ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਦੇ ਦਰਸ਼ਨਾਂ ਲਈ ਪਹੁੰਚਿਆ। ਮੋਹਾਲੀ ਦੇ ਗੁਰੂਦੁਆਰੇ 'ਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਹਨ। ਫੁੱਲਾਂ ਨਾਲ ਸੁਸ਼ੋਭਿਤ ਪਾਲਕੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਦੇ ਵਿੱਚ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਇਸ ਕੌਮਾਂਤਰੀ ਨਗਰ ਕੀਰਤਨ ਦੇ ਵਿੱਚ ਸ਼ਾਮਿਲ ਹੋ ਰਹੇ ਹਨ।
550ਵਾਂ ਪ੍ਰਕਾਸ਼ ਪੁਰਬ: ਕੌਮਾਂਤਰੀ ਨਗਰ ਕੀਰਤਨ ਦੇ ਚੰਡੀਗੜ੍ਹ ਪੁੱਜਣ 'ਤੇ ਸੰਗਤਾਂ 'ਚ ਉਤਸ਼ਾਹ - International nagar Kirtan
ਕੌਮਾਂਤਰੀ ਨਗਰ ਕੀਰਤਨ ਐਤਵਾਰ ਨੂੰ ਪਾਕਿਸਤਾਨ ਤੋਂ ਚੱਲ ਕੇ ਚੰਡੀਗੜ੍ਹ ਪਹੁੰਚਿਆ। ਇਸ ਮੌਕੇ ਸ਼ਹਿਰ ਦੇ ਲੋਕਾਂ ਨੇ ਨਗਰ ਕੀਰਤਨ ਦੇ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ।
ਨਗਰ ਕੀਰਤਨ ਗੁਰਦੁਆਰਾ ਅੰਬ ਸਾਹਿਬ ਤੋਂ ਪੈਦਲ ਚੱਲਦਿਆਂ ਜੀਪੀਐਸ ਤੋਂ ਹੁੰਦੇ ਹੋਏ ਚੰਡੀਗੜ੍ਹ ਵਿੱਚ ਦਾਖਲ ਹੋਇਆ। ਉਸ ਤੋਂ ਬਾਅਦ ਨਗਰ ਕੀਰਤਨ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚੋਂ ਲੰਘਦੇ ਹੋਏ ਸੈਕਟਰ -17 ਪਹੁੰਚਿਆ। ਚੰਡੀਗੜ੍ਹ ਤੋਂ ਬਾਅਦ ਨਗਰ ਕੀਰਤਨ ਗੁਰੂਦੁਆਰਾ ਨਾਢਾ ਸਾਹਿਬ ਹੋ ਕੇ ਉੱਥੋਂ ਹਰਿਆਣਾ ਵਿੱਚ ਦਾਖ਼ਲ ਹੋਵੇਗਾ।
ਦੱਸਣਯੋਗ ਹੈ ਕਿ ਸੰਗਤਾਂ ਵੱਲੋਂ ਥਾਂ-ਥਾਂ 'ਤੇ ਲੰਗਰ ਦੀ ਸੇਵਾ ਲਗਾਈ ਗਈ ਹੈ, ਤਾਂ ਜੋਂ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕਮੀ ਨਾ ਆਵੇ। ਨਗਰ ਕੀਰਤਨ ਨੂੰ ਜੀਪੀਆਰਐਸ ਸਿਸਟਮ ਨਾਲ ਜੁੜਿਆ ਹੋਇਆ ਹੈ ਅਤੇ ਨਗਰ ਕੀਰਤਨ ਬਾਰੇ ਪੂਰੀ ਜਾਣਕਾਰੀ ਵੈੱਬ ਐਪ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਟਰੈਕਿੰਗ ਸਿਸਟਮ ਲਗਾਉਣ ਦਾ ਉਦੇਸ਼ ਲੋਕਾਂ ਨੂੰ ਘਰ ਬੈਠ ਕੇ ਇਸ ਨਗਰ ਕੀਰਤਨ ਬਾਰੇ ਜਾਣਕਾਰੀ ਦੇਣਾ ਹੈ।