ਪੰਜਾਬ

punjab

ETV Bharat / city

550ਵਾਂ ਪ੍ਰਕਾਸ਼ ਪੁਰਬ: ਮੁੱਖ ਮੰਤਰੀ ਸਹਿਜ ਪਾਠ ਦੀ ਸੇਵਾ ਨਾਲ ਧਾਰਮਿਕ ਸਮਾਗਮਾਂ ਦਾ ਕਰਨਗੇ ਆਗਾਜ਼ - 550th Prakash Purb

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ।

ਫ਼ੋਟੋ

By

Published : Nov 3, 2019, 11:39 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ।

ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਮੰਗਲਵਾਰ ਨੂੰ ਸੰਤ ਸਮਾਜ ਅਤੇ ਹਜ਼ਾਰਾਂ ਸ਼ਰਧਾਲੂਆਂ ਦੀ ਹਾਜ਼ਰੀ ਵਿਚ ਸੇਵਾ ਨਿਭਾਅ ਕੇ ਸ੍ਰੀ ਗੁਰੂ ਗ੍ਰੰਥ ਦੀ ਆਰੰਭਤਾ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਸਹਿਜ ਪਾਠ ਪੂਰੀ ਗੁਰ ਮਰਿਆਦਾ ਨਾਲ ਸੰਪਨ ਕਰਵਾਇਆ ਜਾਵੇਗਾ ਅਤੇ 12 ਨਵੰਬਰ ਨੂੰ ਮੁੱਖ ਪੰਡਾਲ ਵਿਚ ਹੀ ਇਸ ਦੇ ਭੋਗ ਪਾਏ ਜਾਣਗੇ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਉਨਾਂ ਲੋਕਾਂ ਨੂੰ ਇਨਾਂ ਸਮਾਗਮਾਂ ਵਿਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ 5 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਇਨਾਂ ਧਾਰਮਿਕ ਸਮਾਗਮਾਂ ਵਿਚ ਕੀਰਤਨ ਦਰਬਾਰ, ਸ਼ਾਨਦਾਰ ਲਾਈਟ ਤੇ ਸਾਊਂਡ ਸ਼ੋਅ ਅਤੇ ਹੋਰ ਸਮਾਗਮ ਕਰਵਾਏ ਜਾਣਗੇ, ਜਿਨਾਂ ਵਿਚ ਪ੍ਰਮੁੱਖ ਸਿੱਖ ਵਿਦਵਾਨ ਸ਼ਿਰਕਤ ਕਰਨਗੇ।

ਇਸ ਮੌਕੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਅਹਿਮ ਉਪਰਾਲਿਆਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਸ਼ਰਧਾਲੂਆਂ ਦੀ ਮੁਫ਼ਤ ਰਿਹਾਇਸ਼ ਲਈ 35 ਹਜ਼ਾਰ ਦੀ ਸਮੱਰਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਦਾ ਨਿਰਮਾਣ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਵਿਖੇ ਸ਼ਰਧਾਲੂਆਂ ਲਈ ਪੀਣ ਵਾਲੇ ਪਾਣੀ ਦੇ ਮੁਫ਼ਤ ਏ. ਟੀ. ਐਮ, ਮੁਫ਼ਤ ਬੱਸ ਸਰਵਿਸ, ਮੁਫ਼ਤ ਈ-ਰਿਕਸ਼ਾ, ਮੁਫ਼ਤ ਸਾਈਕਲ ਸਰਵਿਸ ਅਤੇ ਹੋਰ ਸੁਵਿਧਾਵਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਵਿੱਤਰ ਨਗਰੀ ਲਈ 400 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ।

ABOUT THE AUTHOR

...view details