ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 627 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 60 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 627 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ - Corona virus
ਸੂਬੇ ਵਿੱਚ 627 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 60 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5077 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ 'ਚ 627 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,60,200 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5,077 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 1,48,047 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7076 ਐਕਟਿਵ ਮਾਮਲੇ ਹਨ।