ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 710 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 46 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4614 ਹੋ ਗਿਆ ਹੈ।
ਕੋਵਿਡ-19: ਐਤਵਾਰ ਨੂੰ ਪੰਜਾਬ ਵਿੱਚ 710 ਨਵੇਂ ਮਾਮਲੇ ਅਤੇ 19 ਮੌਤਾਂ ਦਰਜ - punjab covid cases
ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 710 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,46,346 ਹੋ ਗਈ ਹੈ।
ਫ਼ੋਟੋ
ਪੰਜਾਬ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,46,336 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4614 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,46,346 ਮਰੀਜ਼ਾਂ ਵਿੱਚੋਂ 1,35008 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6724 ਐਕਟਿਵ ਮਾਮਲੇ ਹਨ।