ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 719 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 45 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4595 ਹੋ ਗਿਆ ਹੈ।
ਕੋਵਿਡ-19: ਸ਼ਨੀਵਾਰ ਨੂੰ ਪੰਜਾਬ ਵਿੱਚ 719 ਨਵੇਂ ਮਾਮਲੇ ਅਤੇ 23 ਮੌਤਾਂ ਦਰਜ - Media Bulletin
ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 719 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,45,667 ਹੋ ਗਈ ਹੈ।
ਕੋਵਿਡ-19: ਸ਼ਨੀਵਾਰ ਨੂੰ ਪੰਜਾਬ ਵਿੱਚ 719 ਨਵੇਂ ਮਾਮਲੇ ਅਤੇ 23 ਮੌਤਾਂ ਦਰਜਕੋਵਿਡ-19: ਸ਼ਨੀਵਾਰ ਨੂੰ ਪੰਜਾਬ ਵਿੱਚ 719 ਨਵੇਂ ਮਾਮਲੇ ਅਤੇ 23 ਮੌਤਾਂ ਦਰਜ
ਪੰਜਾਬ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,45,667 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,595 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,45,667 ਮਰੀਜ਼ਾਂ ਵਿੱਚੋਂ 1,34,511 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6561 ਐਕਟਿਵ ਮਾਮਲੇ ਹਨ।