ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ 'ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ(Chief Secretary) ਵਿਨੀ ਮਹਾਜਨ(Vinnie Mahajan) ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ। ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਇਸ ਫੈਸਲੇ ਨਾਲ ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਝੁੱਗੀ-ਝੌਂਪੜੀ ਵਾਲੀਆਂ 40 ਥਾਵਾਂ 'ਤੇ ਰਹਿੰਦੇ 7700 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ।
ਝੁੱਗੀ ਝੌਂਪੜੀ ਵਾਲੇ 7700 ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਹੋਵੇਗਾ ਸਾਕਾਰ:ਮੁੱਖ ਸਕੱਤਰ - ਵਿਨੀ ਮਹਾਜਨ
ਪ੍ਰੋਗਰਾਮ ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ 'ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ(Chief Secretary) ਵਿਨੀ ਮਹਾਜਨ(Vinnie Mahajan) ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮਾਲਕਾਨਾ ਹੱਕ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਝੁੱਗੀ ਝੌਂਪੜੀ ਵਾਸੀਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਸ ਸਬੰਧੀ ਸਰਵੇਖਣ ਮੁਕੰਮਲ ਕਰਨ ਲਈ ਵੀ ਕਿਹਾ। ਗੌਰਤਲਬ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ 'ਤੇ ਝੁੱਗੀ ਝੌਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਇਹ ਵੀ ਪੜ੍ਹੋ:ਮਿੱਠੂ ਕਬਾੜੀਏ ਨੇ ਖ਼ਰੀਦੇ ਇੰਡੀਅਨ ਏਅਰ ਫੋਰਸ ਦੇ 6 ਹੈਲੀਕਪਟਰ