ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ। ਇਸ ਘਾਤਕ ਵਾਇਰਸ ਨੇ ਸੂਬੇ ਵਿੱਚ ਹੁਣ ਤੱਕ 88 ਲੋਕਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਅਤੇ 8 ਲੋਕਾਂ ਦੀ ਇਸ ਕਾਰਨ ਮੌਤ ਵੀ ਹੋਈ ਹੈ। ਜਿੱਥੇ ਇਸ ਮਹਾਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਰਾਹਤ ਦੀ ਖ਼ਹਰ ਇਹ ਹੈ ਕਿ ਸੂਬੇ ਵਿੱਚ ਕੁੱਝ ਲੋਕਾਂ ਨੇ ਕੋਰੋਨਾ 'ਤੇ ਜਿੱਤ ਹਾਸਲ ਕੀਤੀ ਹੈ।
ਨਵਾਂਸ਼ਹਿਰ 'ਚ 8 ਹੋਏ ਠੀਕ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ 4 ਮਰੀਜ਼ਾਂ ਦਾ ਸਫ਼ਲ ਇਲਾਜ ਕਰਕੇ ਡਿਸਚਾਰਜ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ 2 ਮੋਹਾਲੀ, ਇੱਕ ਹੁਸ਼ਿਆਰਪੁਰ ਅਤੇ ਇੱਕ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦਾ ਹੈ। ਹੁਣ ਖ਼ਬਰ ਆ ਰਹੀ ਹੈ ਕਿ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ 18 ਮਰੀਜ਼ਾਂ ਵਿੱਚੋਂ 8 ਦੀ ਰਿਪੋਰਟ ਹੁਣ ਨੈਗੇਟਿਵ ਆਈ ਹੈ। ਜਿਨ੍ਹਾਂ ਵਿਚੋਂ ਫਤਿਹ ਸਿੰਘ (35), ਮਨਜਿੰਦਰ ਸਿੰਘ (2), ਕਿਰਨਪ੍ਰੀਤ ਕੌਰ (12), ਹਰਪਾਲ ਸਿੰਘ (48), ਦਲਜਿੰਦਰ ਸਿੰਘ (60), ਗੁਰਬਚਨ ਸਿੰਘ (78), ਹਰਪ੍ਰੀਤ ਕੌਰ (18), ਗੁਰਲੀਨ ਕੌਰ (8) ਸ਼ਾਮਿਲ ਹਨ।