ਪੰਜਾਬ

punjab

By

Published : Aug 31, 2019, 8:08 AM IST

Updated : Aug 31, 2019, 8:34 AM IST

ETV Bharat / city

ਪਾਕਿ ਵਿੱਚ ਸਿੱਖ ਕੁੜੀ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ 8 ਗ੍ਰਿਫ਼ਤਾਰ

ਪਾਕਿਸਤਾਨ ਵਿੱਚ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਵਾ ਕੇ ਨਿਕਾਹ ਕਰਵਾਉਣ ਦਾ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਫ਼ੋਟੋ

ਚੰਡੀਗੜ੍ਹ: ਪਾਕਿਸਤਾਨ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਇਸ ਉੱਤੇ ਕਾਰਵਾਈ ਕਰਦਿਆ ਨਨਕਾਨਾ ਸਾਹਿਬ ਦੀ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਨੂੰ ਪਰਿਵਾਰ ਕੋਲ ਭੇਜ ਦਿੱਤਾ ਗਿਆ ਹੈ।

ਪਾਕਿਸਤਾਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸੀ। ਦੱਸ ਦਈਏ ਕਿ ਕੁੜੀ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਮਦਦ ਮੰਗੀ। ਕੁੜੀ ਦੇ ਭਰਾ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਵੇਗਾ।

ਧੰਨਵਾਦ ਏਐਨਆਈ

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼ੁਕਵਾਰ ਨੂੰ ਪਾਕਿਸਤਾਨ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ ਦੀ 19 ਸਾਲਾ ਸਿੱਖ ਕੁੜੀ ਦਾ ਜਬਰਨ ਧਰਮ-ਬਦਲੀ ਕਰ ਕੇ ਉਸ ਨਾਲ ਜਬਰਨ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪਰਿਵਾਰ ਅਤੇ ਸਿੱਖ ਭਾਈਚਾਰੇ ਨੇ ਦੋਸ਼ ਲਾਏ ਹਨ ਕਿ ਮੁਸਲਿਮ ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਨਿਕਾਹ ਕੀਤਾ ਹੈ। ਇਸ ਮਾਮਲੇ ਨੂੰ ਲੈ ਚੜ੍ਹਦੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਐਨਆਰਸੀ ਕੀ ਹੈ ਅਤੇ ਕਿਉਂ ਹੈ ਇਸ 'ਤੇ ਵਿਵਾਦ

ਜਿਸ ਤੋਂ ਬਾਅਦ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਗੁੱਸਾ ਜ਼ਾਹਿਰ ਕੀਤਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਘਟਨਾ ਪ੍ਰਤੀ ਫੌਰਨ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ, ਕੈਪਟਨ ਨੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਸੀ।

Last Updated : Aug 31, 2019, 8:34 AM IST

ABOUT THE AUTHOR

...view details