ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 819 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 44 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4572 ਹੋ ਗਿਆ ਹੈ।
ਕੋਵਿਡ-19: ਸ਼ੁੱਕਰਵਾਰ ਨੂੰ ਪੰਜਾਬ ਵਿੱਚ 819 ਨਵੇਂ ਮਾਮਲੇ ਅਤੇ 16 ਮੌਤਾਂ ਦਰਜ - ਚੰਡੀਗੜ੍ਹ
ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 819 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,44,995 ਹੋ ਗਈ ਹੈ।
ਕੋਵਿਡ-19: ਸ਼ੁੱਕਰਵਾਰ ਨੂੰ ਪੰਜਾਬ ਵਿੱਚ 819 ਨਵੇਂ ਮਾਮਲੇ ਅਤੇ 16 ਮੌਤਾਂ ਦਰਜ
ਪੰਜਾਬ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,44,995 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,572 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,44,995 ਮਰੀਜ਼ਾਂ ਵਿੱਚੋਂ 1,33,919 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6504 ਐਕਟਿਵ ਮਾਮਲੇ ਹਨ।