8800 ਕਰੋੜ ਕਿਸਾਨਾਂ ਦੀ ਫ਼ਸਲ ਦੀ ਰਕਮ ਕੀਤੀ ਗਈ ਟਰਾਂਸਫਰ, 1500 ਕਰੋੜ ਵੀ ਹੋਣਗੇ ਜਲਦ ਜਾਰੀ: ਕਾਹਨ ਸਿੰਘ ਪੰਨੂ
ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਹੁਣ ਤੱਕ 8800 ਕਰੋੜ ਰੁਪਏ ਕਿਸਾਨਾਂ ਦੀ ਬਣਦੀ ਰਕਮ ਉਨ੍ਹਾਂ ਨੂੰ ਦੇ ਦਿੱਤੀ ਗਈ ਹੈ ਅਤੇ ਪੰਦਰਾਂ ਸੌ ਕਰੋੜ ਰੁਪਏ ਅੱਜ ਕੱਲ੍ਹ ਆੜ੍ਹਤੀਆਂ ਦੇ ਖਾਤੇ ਵਿਚ ਪਾ ਦਿੱਤੇ ਜਾਣਗੇ। ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 75 ਲੱਖ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ ਅਤੇ 73 ਲੱਖ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਚੰਡੀਗੜ੍ਹ: ਸੂਬੇ ਭਰ 'ਚ ਬਾਰਿਸ਼ ਨੇ ਜਿੱਥੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਕੀਤਾ ਉੱਥੇ ਹੀ ਕਿਸਾਨਾਂ ਨੂੰ ਤਮਾਮ ਮੁਸ਼ਕਿਲਾਂ ਦਾ ਮੰਡੀਆਂ ਦੇ ਵਿੱਚ ਵੀ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਹੁਣ ਤੱਕ 8800 ਕਰੋੜ ਰੁਪਏ ਕਿਸਾਨਾਂ ਦੀ ਬਣਦੀ ਰਕਮ ਉਨ੍ਹਾਂ ਨੂੰ ਦੇ ਦਿੱਤੀ ਗਈ ਹੈ ਅਤੇ ਪੰਦਰਾਂ ਸੌ ਕਰੋੜ ਰੁਪਏ ਆੜ੍ਹਤੀਆਂ ਦੇ ਖਾਤੇ ਵਿੱਚ ਪਾ ਦਿੱਤੇ ਜਾਣਗੇ। ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 75 ਲੱਖ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ ਅਤੇ 73 ਲੱਖ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।