ਚੰਡੀਗੜ੍ਹ: ਪੰਜਾਬ ਵਿੱਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9559397 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 648359 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 10810.37 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਸੂਬੇ ਵਿੱਚ 95.59 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ - paddy news in punjabi
ਸੂਬੇ ਵਿੱਚ 95.59 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ। ਇਸ ਤੋਂ ਇਲਾਵਾ 86.80 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਹੋ ਗਈ ਹੈ। ਸਰਕਾਰ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 10810.37 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 9478662 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 80735 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3877998 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2489510 ਟਨ ਅਤੇ ਪਨਸਪ ਵੱਲੋਂ 1863927 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1111616 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 135611 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 86.80% ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।