ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਸਦਨ 'ਚ ਖੇਤੀ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਪੇਸ਼ ਕਰ ਦਿੱਤਾ ਹੈ।
ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਸ਼ ਕੀਤਾ ਬਿੱਲ - ਵਿਧਾਨ ਸਭਾ ਦਾ ਸੈਸ਼ਨ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਪੇਸ਼ ਕਰ ਦਿੱਤਾ ਹੈ।
![ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਸ਼ ਕੀਤਾ ਬਿੱਲ](https://etvbharatimages.akamaized.net/etvbharat/prod-images/768-512-9239520-thumbnail-3x2-pp.jpg)
ਦੱਸਦਈਏ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਸੀ। ਇਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਿਸ ਤੋਂ ਬਾਅਦ ਕਾਰਵਾਈ ਨੂੰ ਇੱਕ ਘੰਟੇ ਦੇ ਲਈ ਮੁਲਤਵੀ ਕੀਤਾ ਗਿਆ। ਇਸ ਦੌਰਾਨ ਆਪ ਅਤੇ ਅਕਾਲੀ ਵਰਕਰਾਂ ਨੇ ਸਦਨ ਦੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ ਵੀ ਕੀਤਾ। ਇੱਕ ਘੰਟੇ ਬਾਅਦ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਸਰਕਾਰ ਦੁਆਰਾ ਦੱਸਿਆ ਗਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਸਬੰਧਤ ਬਿੱਲ ਮੰਗਲਵਾਰ ਨੂੰ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ ਦੇ ਲਈ ਮੁਲਤਵੀ ਕਰ ਦਿੱਤੀ ਗਈ। ਇਹ ਕਾਰਵਾਈ ਸਿਰਫ 35 ਮਿੰਟ ਹੀ ਚੱਲ ਸਕੀ।
ਆਪ ਵਿਧਾਇਕਾਂ ਨੇ ਵਿਧਾਨ ਸਭਾ 'ਚ ਲਾਇਆ ਧਰਨਾ
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੌਲੇ ਪਾ ਕੇ ਪਹੁੰਚੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਹੇਠ ਆਪ ਵਿਧਾਇਕਾਂ ਨੇ ਵਿਧਾਨ ਸਭਾ ਦੇ ਅੰਦਰ ਹੀ ਧਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਪ੍ਰਸਤਾਵਿਤ ਬਿੱਲ ਦੇ ਖਰੜੇ ਦੀ ਮੰਗ ਕੀਤੀ।