MSP ਤੋਂ ਘੱਟ ਕੀਮਤ ਦੇਣ 'ਤੇ 3 ਸਾਲ ਦੀ ਹੋਵੇਗੀ ਸਜ਼ਾ
'ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ, ਕੈਪਟਨ ਆਪਣਾ ਸਿਰ ਨਹੀਂ ਝੁਕਾਏਗਾ' - punjab vidhan sabha
11:13 October 20
MSP ਤੋਂ ਘੱਟ ਕੀਮਤ ਦੇਣ 'ਤੇ 3 ਸਾਲ ਦੀ ਹੋਵੇਗੀ ਸਜ਼ਾ
10:58 October 20
'ਮੈਂ ਅਸਤੀਫ਼ਾ ਦੇਣ ਨੂੰ ਤਿਆਰ ਹਾਂ'
ਕਿਸਾਨਾਂ ਦੇ ਹੱਕ 'ਚ ਬੋਲੇ ਕੈਪਟਨ ਕਿਹਾ, "ਮੈਂ ਅਸਤੀਫ਼ਾ ਦੇਣ ਨੂੰ ਤਿਆਰ ਹਾਂ ਤੇ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ"
10:42 October 20
'ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ, ਕੈਪਟਨ ਆਪਣਾ ਸਿਰ ਨਹੀਂ ਝੁਕਾਏਗਾ'
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ ਕਿਹਾ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ, ਕੈਪਟਨ ਆਪਣਾ ਸਿਰ ਨਹੀਂ ਝੁਕਾਏਗਾ।
10:33 October 20
LIVE: ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਕੀਤਾ ਪੇਸ਼
ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਕੀਤਾ ਪੇਸ਼
ਪ੍ਰਸਤਾਵਿਤ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਮਤਾ ਕੀਤਾ ਪੇਸ਼
ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਸੀਐਮ ਨੇ ਮਤਾ ਕੀਤਾ ਪੇਸ਼
10:25 October 20
'ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ, ਕੈਪਟਨ ਆਪਣਾ ਸਿਰ ਨਹੀਂ ਝੁਕਾਏਗਾ'
ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਸਦਨ 'ਚ ਖੇਤੀ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਪੇਸ਼ ਕਰ ਦਿੱਤਾ ਹੈ।
ਦੱਸ ਦਈਏ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਸੀ। ਇਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਿਸ ਤੋਂ ਬਾਅਦ ਕਾਰਵਾਈ ਨੂੰ ਇੱਕ ਘੰਟੇ ਦੇ ਲਈ ਮੁਲਤਵੀ ਕੀਤਾ ਗਿਆ। ਇਸ ਦੌਰਾਨ ਆਪ ਅਤੇ ਅਕਾਲੀ ਵਰਕਰਾਂ ਨੇ ਸਦਨ ਦੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ ਵੀ ਕੀਤਾ। ਇੱਕ ਘੰਟੇ ਬਾਅਦ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਸਰਕਾਰ ਦੁਆਰਾ ਦੱਸਿਆ ਗਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਸਬੰਧਤ ਬਿੱਲ ਮੰਗਲਵਾਰ ਨੂੰ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ ਦੇ ਲਈ ਮੁਲਤਵੀ ਕਰ ਦਿੱਤੀ ਗਈ। ਇਹ ਕਾਰਵਾਈ ਸਿਰਫ 35 ਮਿੰਟ ਹੀ ਚੱਲ ਸਕੀ।
ਆਪ ਵਿਧਾਇਕਾਂ ਨੇ ਵਿਧਾਨ ਸਭਾ 'ਚ ਲਾਇਆ ਧਰਨਾ
ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੌਲੇ ਪਾ ਕੇ ਪਹੁੰਚੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਹੇਠ ਆਪ ਵਿਧਾਇਕਾਂ ਨੇ ਵਿਧਾਨ ਸਭਾ ਦੇ ਅੰਦਰ ਹੀ ਧਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਪ੍ਰਸਤਾਵਿਤ ਬਿੱਲ ਦੇ ਖਰੜੇ ਦੀ ਮੰਗ ਕੀਤੀ।