ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰ ਸੁਖਬੀਰ ਸਿੰਘ ਬਾਦਲ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕਰਨ ਦੀ ਮੰਗ ਕਰਨਗੇ।
ਭਾਈ ਰਾਜੋਆਣਾ ਦੀ ਰਿਹਾਈ ਲਈ ਅਕਾਲੀ ਦਲ ਨੇ ਰਾਸ਼ਟਰਪਤੀ ਤੋਂ ਮੰਗਿਆ ਮਿਲਣ ਦਾ ਸਮਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਬਾਰੇ ਗੱਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕਰਕੇ ਉਸ ਦੀ ਮੁੱਕ ਨਾ ਰਹੀ ਕੈਦ ਦਾ ਫੈਸਲਾਕੁੰਨ ਅੰਤ ਕਰ ਦੇਣ। ਬਾਦਲ ਨੇ ਕਿਹਾ ਕਿ ਇਹ ਮਨੁੱਖਤਾ ਭਰਿਆ ਕਦਮ ਸਭਿਆਚਾਰ ਕਦਰਾਂ ਕੀਮਤਾਂ ਦੇ ਮੁਤਾਬਕ ਹੋਵੇਗਾ ਕਿਉਂਕਿ ਭਾਈ ਰਾਜੋਆਣਾ ਨੇ ਆਮ ਉਮਰ ਕੈਦੀ ਨਾਲੋਂ ਦੁੱਗਣਾ ਸਮਾਂ ਜੇਲ੍ਹ ਵਿੱਚ ਗੁਜ਼ਾਰ ਲਿਆ ਹੈ।
ਦੱਸਣਯੋਗ ਹੈ ਕਿ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਪਹਿਲਾਂ ਹੀ 26 ਸਾਲ ਜੇਲ੍ਹ ਕੱਟ ਲਈ ਹੈ ਜੋ ਕਿ ਇੱਕ ਆਮ ਉਮਰ ਕੈਦ ਨਾਲੋਂ ਕਿਤੇ ਜ਼ਿਆਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਾਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਗਈ ਸੀ। ਭਾਈ ਰਾਜੋਆਣਾ ਨੇ ਇਕ ਉਮਰ ਕੈਦ ਨਾਲੋਂ 10 ਤੋਂ 14 ਸਾਲ ਜ਼ਿਆਦਾ ਜੇਲ੍ਹ ਵਿਚ ਗੁਜ਼ਾਰ ਲਏ ਹਨ।