ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿੱਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਜਿਸ ਤਰ੍ਹਾਂ ਰਾਜ ਸਭਾ ਮੈਂਬਰਾਂ ਅਤੇ ਲੋਕ ਸਭਾ ਮੈਂਬਰਾਂ ਨਾਲ ਕੋਵਿਡ ਰੀਵਿਊ ਬੈਠਕ ਕੀਤੀ ਗਈ ਹੈ ਉਸੇ ਤਰੀਕੇ ਨਾਲ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਬੈਠਕ ਕੀਤੀ ਜਾਵੇ।
ਬੇਅਦਬੀ ਮਾਮਲੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ - letter written
ਬਾਜਵਾ ਨੇ ਮੁੱਖ ਮੰਤਰੀ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਇਸ ਹਫ਼ਤੇ ਬੈਠਕ ਬੁਲਾ ਕੇ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ ਤੇ ਨਵੀਂ ਐਸਆਈਟੀ ਮਹੀਨਿਆਂ ਦੇ ਅੰਦਰ-ਅੰਦਰ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕਰੇ।
ਇਹ ਵੀ ਪੜੋ: ਕੀ ਸਿੱਧੂ, ਰੰਧਾਵਾ, ਚੰਨੀ ਮੁੱਖਮੰਤਰੀ ਖ਼ਿਲਾਫ਼ ਖੜ੍ਹਾ ਕਰ ਰਹੇ ਹਨ ਨਵਾਂ ਧੜਾ !
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਲਿਖੀ ਚਿੱਠੀ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਜ਼ 8 ਮਹੀਨੇ ਦਾ ਸਮਾਂ ਬਾਕੀ ਹੈ ਜੇਕਰ ਬੇਅਦਬੀ ਮਾਮਲੇ ਨੂੰ ਲੈ ਕੇ ਇਨਸਾਫ ਨਾ ਮਿਲਿਆ ਤਾਂ ਕਾਂਗਰਸ ਵਿਧਾਇਕਾਂ ਨੂੰ ਚੋਣ ਲੜਨੀ ਔਖੀ ਹੋ ਜਾਵੇਗੀ। ਬਾਜਵਾ ਨੇ ਮੁੱਖ ਮੰਤਰੀ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਇਸ ਹਫ਼ਤੇ ਬੈਠਕ ਬੁਲਾ ਕੇ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ ਤੇ ਨਵੀਂ ਐਸਆਈਟੀ ਮਹੀਨਿਆਂ ਦੇ ਅੰਦਰ-ਅੰਦਰ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕਰੇ। ਉੱਥੇ ਹੀ ਬਾਜਵਾ ਨੇ ਸਿੱਧੂ ਦੀ ਵਿਧਾਇਕਾਂ ਅਤੇ ਮੰਤਰੀਆਂ ਨਾਲ ਹੋਈ ਮੀਟਿੰਗ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਹਰ ਇੱਕ ਵਿਧਾਇਕ ਅਤੇ ਮੰਤਰੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜੋ: ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ ਬਿਨਾ ਵੈਕਸੀਨ ਲੱਗੇ ਸਰਟੀਫੀਕੇਟ ਕੀਤਾ ਜਾਰੀ