ਚੰਡੀਗੜ੍ਹ: ਪੰਜਾਬ 'ਚ ਕਿਸਾਨ ਲਗਾਤਾਰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਸਾਂਝਾ ਸੰਘਰਸ਼ ਕਰ ਰਹੀਆਂ 30 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ 26-27 ਨਵੰਬਰ ਨੂੰ "ਦਿੱਲੀ ਚੱਲੋ" ਵਾਲੇ ਪ੍ਰੋਗਰਾਮ ਬਾਰੇ ਕਈ ਅਹਿਮ ਫੈਸਲੇ ਕੀਤੇ ਜਾਣ ਦੀ ਉਮੀਦ ਹੈ।
ਖੇਤੀ ਕਾਨੂੰਨ: ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ, ਲਿਆ ਜਾ ਸਕਦੈ ਵੱਡਾ ਫੈਸਲਾ
ਖੇਤੀ ਕਾਨੂੰਨਾਂ ਖ਼ਿਲਾਫ਼ ਸਾਂਝਾ ਸੰਘਰਸ਼ ਕਰ ਰਹੀਆਂ 30 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਅਹਿਮ ਬੈਠਕ ਸ਼ੁਰੂ ਹੋ ਗਈ ਹੈ।
ਇਸ ਤੋਂ ਪਹਿਲਾਂ ਕਿਸਾਨਾਂ ਦੀ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟੰਗ ਬਾਰੇ ਵੀ ਅੱਜ ਦੀ ਚੰਡੀਗੜ੍ਹ ਵਾਲੀ ਮੀਟਿੰਗ ਵਿੱਚ ਵਿਚਾਰ ਚਰਚਾ ਹੋਣ ਅਤੇ ਰਿਵੀਊ ਹੋਣ ਦੀ ਉਮੀਦ ਹੈ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਪੱਖ 'ਤੇ ਕਿਸਾਨ ਜਥੇਬੰਦੀਆਂ ਕੋਈ ਫੈਸਲਾ ਲੈ ਸਕਦੀਆਂ ਹਨ। ਇਸੇ ਮੀਟਿੰਗ ਵਿੱਚ ਇਹ ਤੈਅ ਹੋਵੇਗਾ ਕਿ ਅੱਗੇ ਉਹ ਕੇਂਦਰ ਸਰਕਾਰ ਨਾਲ ਮੀਟਿੰਗ ਕਰਨਗੀਆਂ ਜਾਂ ਨਹੀਂ।
ਤੁਹਾਨੂੰ ਦੱਸ ਦਈਏ ਕਿਸਾਨਾਂ ਦੀਆਂ ਇਹ 30 ਜਥੇਬੰਦੀਆਂ ਲਗਾਤਾਰ ਵੱਖ-ਵੱਖ ਰੂਪਾਂ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਲੜ ਰਹੀਆਂ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਅੱਜ ਦੀ ਕਿਸਾਨ ਜਥੇਬੰਦੀਆਂ ਦਾ ਇਸ ਮੀਟਿੰਗ ਵਿੱਚ ਕੀ ਫੈਸਲਾ ਹੁੰਦਾ ਹੈ।