ਪੰਜਾਬ

punjab

ETV Bharat / city

ਕਪੂਰਥਲਾ ਵਿੱਚ ਸਥਾਪਤ ਕੀਤਾ ਜਾਵੇਗਾ ਸਰਕਾਰੀ ਮੈਡੀਕਲ ਕਾਲਜ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਫ਼ੋਟੋ

By

Published : Nov 28, 2019, 7:36 PM IST

ਚੰਡੀਗੜ੍ਹ: ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਕੇਂਦਰ ਸਰਕਾਰ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ। ਇਸ ਵਿੱਚੋਂ 60 ਫ਼ੀਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣਗੇ ਜਦਕਿ ਬਾਕੀ 40 ਫ਼ੀਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਪਾਇਆ ਜਾਵੇਗਾ।

ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਸਪਤਾਲ ਦੀ ਮੌਜੂਦਾ ਸਮੇਂ 220 ਬਿਸਤਰਿਆਂ ਦੀ ਸਮਰੱਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ 11 ਏਕੜ ਜ਼ਮੀਨ ਦੇ ਰਕਬੇ ਨੂੰ ਪਹਿਲਾਂ ਹੀ ਸ਼ਨਾਖ਼ਤ ਕੀਤਾ ਹੋਇਆ ਹੈ। ਨਵੀਂ ਸੰਸਥਾ ਦੇ ਬੁਨਿਆਦੀ ਢਾਂਚੇ ’ਤੇ 325 ਕਰੋੜ ਰੁਪਏ ਖਰਚਣ ਤੋਂ ਇਲਾਵਾ ਇਸ ਵਿੱਚ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਪਰਿੰਦਰ ਸਿੰਘ ਨੇ ਕਪੂਰਥਲਾ ਵਿੱਚ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਿਆ ਸੀ।

ABOUT THE AUTHOR

...view details