ਚੰਡੀਗੜ੍ਹ:ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਵਿਧਾਨ ਸਭਾ ‘ਚ ਚਰਚਾ ਦੌਰਾਨ ਜਿਤਾਈ ਸੀ ਚਿੰਤਾ
ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021 ਨੂੰ ਸਦਨ ਵਿਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ (Special Committee) ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ। ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ।
ਮੁੱਖ ਸਕੱਤਰ ਜਲ ਸਰੋਤ ਨੇ ਵੀ ਦਿੱਤਾ ਕਮੇਟੀ ਨੂੰ ਸਹਿਯੋਗ