ਚੰਡੀਗੜ੍ਹ: ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਕੋਟੇ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਜਿਸ ਨੂੰ ਲੈਕੇ ਇਸ ਮਾਮਲੇ ਦੀ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਗਈ। ਇਸ ਸਬੰਧੀ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ ਅਤੇ ਪੰਜਾਬ ਵਾਸੀਆਂ ਦੀਆਂ ਜੇਬਾਂ ’ਤੇ ਕਰੋੜਾਂ ਰੁਪਿਆਂ ਦਾ ਡਾਕਾ ਮਾਰਿਆ ਹੈ। ਉਨ੍ਹਾਂ ਵੈਕਸੀਨ ਘੁਟਾਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ ਕਿ ਸਿਰਫ ਵੈਕਸੀਨ ਵਾਪਸ ਮੰਗਵਾ ਕੇ ਇਸ ਤੋਂ ਪੱਲਾ ਨਹੀਂ ਝਾੜਿਆ ਜਾ ਸਕਦਾ ਬਲਕਿ ਜ਼ਰੂਰੀ ਹੈ ਕਿ ਜਿਹੜੇ ਵੀ ਦੋਸ਼ੀ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ।
ਆਮ ਆਦਮੀ ਪਾਰਟੀ ਨੇ ਚੁੱਕੀ ਵੈਕਸੀਨ ਘੁਟਾਲੇ 'ਚ ਜਾਂਚ ਦੀ ਮੰਗ - ਸਰਕਾਰੀ ਕੋਟੇ ਦੀ ਵੈਕਸੀਨ
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ ਅਤੇ ਪੰਜਾਬ ਵਾਸੀਆਂ ਦੀਆਂ ਜੇਬਾਂ ’ਤੇ ਕਰੋੜਾਂ ਰੁਪਿਆਂ ਦਾ ਡਾਕਾ ਮਾਰਿਆ ਹੈ। ਉਨ੍ਹਾਂ ਵੈਕਸੀਨ ਘੁਟਾਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ ਕਿ ਸਿਰਫ ਵੈਕਸੀਨ ਵਾਪਸ ਮੰਗਵਾ ਕੇ ਇਸ ਤੋਂ ਪੱਲਾ ਨਹੀਂ ਝਾੜਿਆ ਜਾ ਸਕਦਾ ਬਲਕਿ ਜ਼ਰੂਰੀ ਹੈ ਕਿ ਜਿਹੜੇ ਵੀ ਦੋਸ਼ੀ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੂਬਾ ਸਰਕਾਰ ਦੇ ਕੋਟੇ ਵਾਲੀ ਵੈਕਸੀਨ 400 ਰੁਪਏ ਪ੍ਰਤੀ ਡੋਜ ਖ਼ਰੀਦੀ ਸੀ, ਪਰ ਇਹ ਵੈਕਸੀਨ ਕੈਪਟਨ ਸਰਕਾਰ ਨੇ ਅੱਗੇ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਪ੍ਰਤੀ ਡੋਜ਼ ਵਿੱਚ ਵੇਚ ਕੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਪੰਜਾਬ ਵਾਸੀਆਂ ਦੀ ਆਰਥਿਕ ਲੁੱਟ ਕਰਨ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਐੱਮ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਮੁਫ਼ਤ ਦਵਾਈ ਦੀ ਕਾਲਾਬਾਜਾਰੀ ਕਰਕੇ ਇੱਕਠੇ ਕੀਤੇ ਕਰੋੜਾਂ ਰੁਪਏ ਕੈਪਟਨ ਅਮਰਿੰਦਰ ਸਿੰਘ ਨੇ ਕਿਹੜੇ ਕਿਹੜੇ ਕਾਂਗਰਸੀ ਆਗੂ ਨੂੰ ਦਿੱਤੇ ਹਨ ।
ਇਹ ਵੀ ਪੜ੍ਹੋ:Flying Sikh Milkha Singh: ਕੈਪਟਨ ਨੇ ਜਾਣਿਆ ਮਿਲਖਾ ਸਿੰਘ ਦਾ ਹਾਲ