ਚੰਡੀਗੜ੍ਹ:ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Special Sessions of the Vidhan Sabha) ਦੇ ਦੂਜੇ ਤੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਐਮਐਲਏ ਹੋਸਟਲ ਤੋਂ ਵਿਧਾਨਸਭਾ ਤਕ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਨੇ ਆਪ ਵਰਕਰਾਂ ਤੇ ਆਗੂਆਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਕਾਫ਼ੀ ਬਹਿਸ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਆਪ ਵਿਧਾਇਕਾਂ ਨੂੰ ਇੱਕ-ਇੱਕ ਕਰ ਵਿਧਾਨਸਭਾ ਜਾਣ ਦੀ ਇਜਾਜ਼ਤ ਦਿੱਤੀ।
ਇਹ ਵੀ ਪੜੋ:ਪੰਜਾਬ ਕਾਂਗਰਸ ਵਿਚਾਲੇ ਕਾਟੋ ਕਲੇਸ਼ ਜਾਰੀ, ਹੁਣ ਕਾਂਗਰਸੀ ਆਗੂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਦੱਸਿਆ ਸੱਪ
ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨਾਲ ਧੋਖਾ ਕਰ ਰਹੇ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਹੁਣ ਤਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਹਨਾਂ ਨੇ ਕਿਹਾ ਕੀ ਇਸ ਸਮੇਂ ਕਿਸਾਨਾਂ ਨੂੰ ਡੀਏਪੀ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਕਾਂਗਰਸ ਪਾਰਟੀ ਨੂੰ ਬਚਾਉਣ ’ਤੇ ਲੱਗੀ ਹੋਈ ਹੈ ਤੇ ਕਾਂਗਰਸੀਆਂ ਨੂੰ ਮਨਾਇਆ ਜਾ ਰਿਹਾ ਹੈ।
ਬੀਐਸਐਫ਼ ਦੇ ਮੁੱਦੇ ’ਤੇ ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਚਰਨਜੀਤ ਚੰਨੀ (Charanjit Channi) ਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕੇਂਦਰ ਨਾਲ ਪੰਜਾਬ ਦਾ ਸੌਦਾ ਕਰ ਪੰਜਾਬ ਨੂੰ ਵੇਚ ਦਿੱਤਾ ਹੈ। ਉਹਨਾਂ ਨੇ ਕਿਹਾ ਆਮ ਆਦਮੀ ਪਾਰਟੀ ਇਸ ਦਾ ਡਰ ਕੇ ਵਿਰੋਧ ਕਰਦੀ ਹੈ।