ਪੰਜਾਬ

punjab

ETV Bharat / city

ਬਾਰਦਾਨੇ ਦੀ ਕਮੀ ਨੂੰ ਲੈ ਕੇ 'ਆਪ' ਕਰੇਗੀ ਆਸ਼ੂ ਦੀ ਕੋਠੀ ਦਾ ਘਿਰਾਓ - ਵਿਧਾਇਕ ਕੁਲਤਾਰ ਸਿੰਘ ਸੰਧਵਾਂ

ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਦੇ ਫੋਨ ਆ ਰਹੇ ਹਨ ਅਤੇ ਕਿਸਾਨ ਖੱਜਲ ਖੁਆਰ ਹੋ ਰਹੇ ਹਨ, ਜਦਕਿ ਸਰਕਾਰ ਦਾਅਵਾ ਕਰਦੀ ਹੈ ਕਿ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਬਾਰਦਾਨੇ ਦੀ ਕਮੀ ਨੂੰ ਲੈ ਕੇ 'ਆਪ' ਕਰੇਗੀ ਆਸ਼ੂ ਦੀ ਕੋਠੀ ਦਾ ਘਿਰਾਓ
ਬਾਰਦਾਨੇ ਦੀ ਕਮੀ ਨੂੰ ਲੈ ਕੇ 'ਆਪ' ਕਰੇਗੀ ਆਸ਼ੂ ਦੀ ਕੋਠੀ ਦਾ ਘਿਰਾਓ

By

Published : Apr 19, 2021, 6:50 PM IST

ਚੰਡੀਗੜ੍ਹ: ਸਰਕਾਰ ਵੱਲੋਂ ਸੂਬੇ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਨਾ ਕੀਤੇ ਜਾਣ ਅਤੇ ਮੰਡੀਆਂ ਵਿੱਚ ਮਾੜੇ ਹਾਲਾਤ ਸਣੇ ਬਾਰਦਾਨੇ ਦੀ ਕਮੀ ਨੂੰ ਲੈ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦਾ ਘਿਰਾਓ ਆਮ ਆਦਮੀ ਪਾਰਟੀ ਕੱਲ੍ਹ ਬਾਅਦ ਦੁਪਹਿਰ ਕਰੇਗੀ, ਜਿਸ ਦੀ ਜਾਣਕਾਰੀ ਦਿੰਦਿਆਂ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਦੇ ਫੋਨ ਆ ਰਹੇ ਹਨ ਅਤੇ ਕਿਸਾਨ ਖੱਜਲ ਖੁਆਰ ਹੋ ਰਹੇ ਹਨ, ਜਦਕਿ ਸਰਕਾਰ ਦਾਅਵਾ ਕਰਦੀ ਹੈ ਕਿ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਬਾਰਦਾਨੇ ਦੀ ਕਮੀ ਨੂੰ ਲੈ ਕੇ 'ਆਪ' ਕਰੇਗੀ ਆਸ਼ੂ ਦੀ ਕੋਠੀ ਦਾ ਘਿਰਾਓ

ਕੁਲਤਾਰ ਸੰਧਵਾਂ ਨੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ ਵਿੱਚ ਗਿੱਲੀ ਹੋਈ ਕਣਕ ਦੀ ਨਮੀ ਦੀ ਮਾਤਰਾ ਵਿਚ ਢਿੱਲ ਦੇ ਕੇ ਤੁਰੰਤ ਕਣਕ ਦੀ ਖਰੀਦ ਕੀਤੀ ਜਾਣੀ ਚਾਹੀਦੀ ਹੈ ਤਾਂ ਉਥੇ ਹੀ ਬਾਰਦਾਨੇ ਦੀ ਕਮੀ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਣਾ ਚਾਹੀਦਾ ਹੈ, ਜਦਕਿ ਸਰਕਾਰ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਰਦਾਨੇ ਦੀ ਕਮੀ ਨੂੰ ਪੂਰਾ ਕਰ ਲਿਆ ਗਿਆ ਹੈ ਲੇਕਿਨ ਸੱਚਾਈ ਇਹ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।

ਦੱਸ ਦੇਈਏ ਕਿ ਇਸ ਮਾਮਲੇ ਬਾਬਤ ਵਿਧਾਇਕ ਕੁਲਤਾਰ ਸੰਧਵਾਂ ਨੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇੱਕ ਚਿੱਠੀ ਲਿਖ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਦੀ ਮੰਗ ਵੀ ਕੀਤੀ ਸੀ ਕਿਉਂਕਿ ਸੂਬੇ ਵਿੱਚ ਆਈ ਬਾਰਿਸ਼ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ ਤੇ ਲਗਪਗ ਦੱਸ ਲੱਖ ਟਨ ਕਣਕ ਭਿੱਜ ਚੁੱਕੀ ਹੈ ਅਤੇ ਕਿਸਾਨਾਂ ਨੂੰ ਵੇਚਣ ਲਈ ਪਹਿਲਾਂ ਤੋਂ ਵੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details