ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਸੀਐੱਮ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ। ਦੱਸ ਦਈਏ ਕਿ ਇਸੇ ਸਾਲ ਦਸੰਬਰ ਮਹੀਨੇ ’ਚ ਨਗਰ ਨਿਗਮ ਚੋਣਾਂ ਹੋਣਗੀਆਂ।
ਆਪ ਇੰਚਾਰਜ ਜਰਨੈਲ ਸਿੰਘ ਨੇ ਸੀਐੱਮ ਮਾਨ ਨਾਲ ਕੀਤੀ ਮੁਲਾਕਾਤ ਇਸ ਮੁਲਾਕਾਤ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਦੇ ਹਿੱਤ ਚ ਸਰਕਾਰ ਦੁਆਰਾ ਕੀਤੇ ਜਾ ਰਹੇ ਸ਼ਾਨਦਾਰ ਕੰਮਾਂ ਦੇ ਲਈ ਸੀਐੱਮ ਭਗਵੰਤ ਮਾਨ ਨੂੰ ਵਧਾਈਆਂ ਵੀ ਦਿੱਤੀਆਂ।
ਸਾਲ ਦੇ ਅੰਤ ’ਚ ਨਗਰ ਨਿਗਮ ਚੋਣਾਂ:ਦੱਸ ਦਈਏ ਕਿ ਪੰਜਾਬ ’ਚ ਦਸੰਬਰ ਮਹੀਨੇ ’ਚ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਹੋਣ ਵਾਲੀਆਂ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਚੋਣਾਂ ਨੂੰ ਲੈ ਕੇ ਕਈ ਮੀਟਿੰਗਾਂ ਵੀ ਕਰ ਚੁੱਕੇ ਹਨ।
ਪੰਜਾਬ ਵਿਧਾਨਸਭਾ ਚੋਣਾਂ ’ਚ ਆਪ ਨੂੰ ਮਿਲੀ ਵੱਡੀ ਜਿੱਤ: ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ 2022 ਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਿਲ ਹੋਈ। ਇਨ੍ਹਾਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ 117 ਸੀਟਾਂ ਚੋਂ 92 ਸੀਟਾਂ ਹਾਸਿਲ ਕਰ ਪੰਜਾਬ ਚ ਸਰਕਾਰ ਬਣਾਈ। ਇਨ੍ਹਾਂ ਚੋਣਾਂ ਚ ਸਭ ਤੋਂ ਹੈਰਾਨੀ ਦੀ ਗੱਲ ਇਹ ਰਹੀ ਕਿ ਵਿਧਾਨਸਭਾ ਚੋਣਾਂ ਚ ਕਈ ਵੱਡੇ-ਵੱਡੇ ਆਗੂਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਕਈ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ।
ਇਹ ਵੀ ਪੜੋ:ਹੁਣ ਫਿਲਪਾਈਨ ਦੇ ਪਿੰਡਾਂ 'ਚ ਵੀ ਸਥਾਪਿਤ ਹੋਵੇਗਾ ਸੀਚੇਵਾਲ ਮਾਡਲ