ਚੰਡੀਗੜ੍ਹ: ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਰਿਪੋਰਟ ਖਾਰਜ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਈਟੀਵੀ ਭਾਰਤ ਤੇ ਜਾਣਕਾਰੀ ਦਿੰਦਿਆਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੋਵੇਂ ਮਿਲ ਕੇ ਪੰਜਾਬ ’ਚ ਸਿਆਸਤ ਕਰਦੇ ਹਨ ਅਤੇ ਸਰਕਾਰ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਨਹੀਂ ਚਾਹੁੰਦੀ। ਹਾਲਾਂਕਿ ਰਿਪੋਰਟ ਜਨਤਕ ਹੋ ਚੁੱਕੀ ਹੈ ਜਿਸ ਵਿੱਚ ਅਕਾਲੀ ਦਲ ਦੇ ਕਈ ਲੀਡਰਾਂ ਦੇ ਨਾਂ ਸ਼ਾਮਿਲ ਹਨ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਜਿੱਥੇ ਸਰਕਾਰ ਖ਼ਿਲਾਫ਼ ਮੋਰਚਾ ਖੁੱਲ੍ਹ ਚੁੱਕੀਆਂ ਹਨ ਤਾਂ ਉੱਥੇ ਹੀ ਕਾਂਗਰਸ ਦੇ ਕਈ ਵਿਧਾਇਕ ਵੀ ਆਪਣੀ ਹੀ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ।
ਬੇਅਦਬੀ ਦੇ ਮੁੱਦੇ 'ਤੇ 'ਆਪ' ਨੇ ਕੀਤਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ - ਰਿਪੋਰਟ ਖਾਰਜ
ਰਿਪੋਰਟ ਜਨਤਕ ਹੋ ਚੁੱਕੀ ਹੈ ਜਿਸ ਵਿੱਚ ਅਕਾਲੀ ਦਲ ਦੇ ਕਈ ਲੀਡਰਾਂ ਦੇ ਨਾਂ ਸ਼ਾਮਿਲ ਹਨ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਜਿੱਥੇ ਸਰਕਾਰ ਖ਼ਿਲਾਫ਼ ਮੋਰਚਾ ਖੁੱਲ੍ਹ ਚੁੱਕੀਆਂ ਹਨ ਤਾਂ ਉੱਥੇ ਹੀ ਕਾਂਗਰਸ ਦੇ ਕਈ ਵਿਧਾਇਕ ਵੀ ਆਪਣੀ ਹੀ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜੋ: ਪਟਾਕਿਆਂ ਨਾਲ ਭਰੀ ਰੇਹੜੀ 'ਚ ਧਮਾਕਾ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ
ਇਸ ਦੌਰਾਨ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਾਹੁਣ ਤਾਂ ਅੱਜ ਦੋਸ਼ੀਆਂ ਨੂੰ ਸਜ਼ਾ ਮਿਲ ਸਕਦੀ ਹੈ ਪਰ ਉਨ੍ਹਾਂ ਦੇ ਕਈ ਕੇਸਾਂ ਵਿੱਚ ਪੈਰਵੀ ਕਰਨ ਵਾਲੇ ਐਡਵੋਕੇਟ ਜਨਰਲ ਅਤੁਲ ਨੰਦਾ ਹੁਣ ਤੱਕ ਕੋਈ ਵੀ ਕੇਸ ਨਹੀਂ ਜਿੱਤ ਸਕੇ। ਉਹਨਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੀ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਣੇ ਰਵਨੀਤ ਸਿੰਘ ਬਿੱਟੂ ਵੀ ਹੁਣ ਕਾਂਗਰਸ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਪੂਰਾ ਪੰਜਾਬ ਵੀ ਕਰ ਰਿਹਾ ਪਰ ਕਾਂਗਰਸ ਸਰਕਾਰ ਦੇ ਅਜਿਹੇ ਵਤੀਰੇ ਤੋਂ ਸਾਫ ਹੁੰਦਾ ਹੈ ਕਿ ਅਕਾਲੀ ਦਲ ਨਾਲ ਮਿਲੀਭੁਗਤ ਕਰ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ।