ਚੰਡੀਗੜ੍ਹ: ਸੈਕਟਰ 3 'ਚ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਵਾਰਤਾ ਕਰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਸਣੇ ਸਹਿ ਪ੍ਰਭਾਰੀ ਰਾਘਵ ਚੱਢਾ 'ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਸੁਨੀਲ ਜਾਖੜ ਨੇ ਅਕਾਲੀ ਦਲ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ 2013 ਵਿੱਚ ਅਕਾਲੀ ਦਲ-ਗਠਜੋੜ ਭਾਜਪਾ ਦੀ ਸਰਕਾਰ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਦੇ ਬਿੱਲ ਪਾਸ ਕੀਤੇ ਗਏ ਤੇ ਉਸ ਸਮੇਂ ਵੀ ਕਾਂਗਰਸ ਨੇ ਵਿਰੋਧ ਕੀਤਾ ਸੀ। ਇੰਨ੍ਹਾਂ ਹੀ ਨਹੀਂ ਜਾਖੜ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ ਹੈ ਵੀ ਕਿਹਾ ਕਿ ਮਨੋਰੰਜਨ ਕਾਲੀਆ ਜੋ ਕਿ ਪੰਜਾਬ ਬੀਜੇਪੀ ਦੇ ਮੁੱਖ ਮੰਤਰੀ ਦੇ ਚਿਹਰੇ ਹਨ। ਉਨ੍ਹਾਂ ਵੱਲੋਂ ਵੀ ਇਸ ਬਿੱਲ ਨੂੰ ਸਦਨ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਨਾ ਹੀ ਅਕਾਲੀ ਦਲ ਦੀ ਸਰਕਾਰ ਨੇ ਕੋਈ ਕਮਿਸ਼ਨ ਬਣਾਇਆ ਹੈ।
ਸੁਨੀਲ ਜਾਖੜ ਦੇ ਨਿਸ਼ਾਨੇ 'ਤੇ ਆਪ, ਭਾਜਪਾ ਤੇ ਅਕਾਲੀ ਦਲ
ਚੰਡੀਗੜ੍ਹ ਦੇ ਸੈਕਟਰ 3 'ਚ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਵਾਰਤਾ ਕਰਕੇ ਬੁੱਧਵਾਰ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਲਾਏ।
ਰਾਘਵ ਚੱਢਾ 'ਤੇ ਨਿਸ਼ਾਨਾ ਲਾਉਂਦਿਆਂ ਜਾਖੜ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਤੱਥਾਂ ਦੇ ਆਧਾਰ 'ਤੇ ਗੱਲ ਕਰਨੀ ਚਾਹੀਦੀ ਹੈ ਅਤੇ ਦੂਸਰੇ ਸਿਆਸੀ ਲੋਕਾਂ ਤੇ ਤੰਜ ਕੱਸਣ ਤੋਂ ਪਹਿਲਾਂ ਆਪਣੇ ਘਰ ਨੂੰ ਇਕੱਠਾ ਕਰਨਾ ਚਾਹਿਦਾ ਹੈ। ਜਾਖੜ ਨੇ ਕੇਂਦਰ ਦੀ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਪੂਰੇ ਬੀਜੇਪੀ ਲੀਡਰਾਂ ਦਾ ਘਿਰਾਓ ਤੇ ਵਿਰੋਧ ਹੋ ਰਿਹਾ ਹੈ। ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਮਜ਼ਬੂਤ ਹੈ ਸੁਨੀਲ ਜਾਖੜ ਨੂੰ ਮੋਗਾ ਵਿੱਚ ਹੋਏ ਝਗੜੇ ਦੌਰਾਨ ਦੋ ਲੋਕਾਂ ਦੀ ਮੌਤ ਤੋਂ ਬਾਅਦ ਸਥਾਨਕ ਚੋਣਾਂ ਨੂੰ ਲੈ ਕੇ ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਸਵਾਲ ਕੀਤਾ ਗਿਆ ਸੀ।
ਸੁਨੀਲ ਜਾਖੜ ਨੇ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਲੀਮੈਂਟ ਦਾ ਸੈਸ਼ਨ ਛੱਡ ਸਥਾਨਕ ਚੋਣਾਂ ਦੇ ਵਿੱਚ ਨਹੀਂ ਆਉਣਾ ਚਾਹੀਦਾ ਸੀ। ਸੁਖਬੀਰ ਬਾਦਲ ਨੂੰ ਆਪਣੇ ਕੱਦ ਮੁਤਾਬਕ ਪਾਰਲੀਮੈਂਟ ਦੇ ਵਿੱਚ ਕਿਸਾਨਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕਰਨੀ ਚਾਹੀਦੀ ਸੀ, ਪਰ ਸੁਖਬੀਰ ਸਿੰਘ ਬਾਦਲ ਸਥਾਨਕ ਚੋਣਾਂ ਵਿੱਚ ਘੁੰਮਦੇ ਦਿਖਾਈ ਦੇ ਰਹੇ ਹਨ। ਮੁਖਤਾਰ ਅੰਸਾਰੀ ਨੂੰ ਯੂਪੀ ਪੁਲਿਸ ਹਵਾਲੇ ਨਾ ਕਰਨ ਦੇ ਸਵਾਲ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਸੁਪਰੀਮ ਕੋਰਟ ਸਣੇ ਕਈ ਵੱਡੇ ਅਦਾਰੇ ਕੇਂਦਰ ਸਰਕਾਰ ਦੇ ਅਧੀਨ ਹਨ। ਕੇਂਦਰ ਦੀ ਸਰਕਾਰ ਕਦੇ ਵੀ ਕੋਈ ਫਰਮਾਨ ਜਾਰੀ ਕਰ ਮੁਖਤਾਰ ਅੰਸਾਰੀ ਨੂੰ ਪੰਜਾਬ ਵਿੱਚੋਂ ਕਿਸੇ ਵੀ ਸੂਬੇ ਵਿੱਚ ਲਿਜਾ ਸਕਦੀ ਹੈ।