ਪੰਜਾਬ

punjab

ETV Bharat / city

ਦੋ ਦਿਨ ਪਹਿਲਾਂ 'ਆਪ' ’ਚ ਸ਼ਾਮਲ ਹੋਏ ਲਾਲੀ ਮਜੀਠੀਆ ਨੂੰ ਮਜੀਠਾ ਤੋਂ ਦਿੱਤੀ ਟਿਕਟ

ਆਮ ਆਦਮੀ ਪਾਰਟੀ ਨੇ ਦੋ ਦਿਨ ਪਾਰਟੀ ਚ ਸ਼ਾਮਲ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਮਜੀਠਾ ਵਿਧਾਨਸਭਾ (Majitha Assembly) ਤੋਂ ਟਿਕਟ ਦਿੱਤੀ ਗਈ ਹੈ, ਨਾਲ ਹੀ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਬੇਟੀ ਡਾ: ਬਲਜੀਤ ਕੌਰ ਨੂੰ ਵੀ ਮਲੋਟ ਤੋਂ ਟਿਕਟ ਦਿੱਤੀ ਗਈ ਹੈ।

ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ
ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ

By

Published : Jan 3, 2022, 10:31 AM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣ 2022 (Punjab Assembly elections 2022) ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ, ਇਸਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਹੁਣ ਤੱਕ ਉਨ੍ਹਾਂ ਵੱਲੋਂ 101 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ 7ਵੀਂ ਸੂਚੀ ਦਾ ਐਲਾਨ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨਸਭਾ ਚੋਣਾਂ ਲਈ ਕੁਝ ਦਿਨ ਪਹਿਲਾਂ ਪਾਰਟੀ ਚ ਸ਼ਾਮਲ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਮਜੀਠਾ ਵਿਧਾਨਸਭਾ ਤੋਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਇੱਥੋਂ ਦੇ ਵਿਧਾਇਕ ਹਨ। ਪਿਛਲੀ ਵਾਰ ਲਾਲੀ ਮਜੀਠੀਆ ਨੇ ਇੱਥੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਬੇਟੀ ਡਾ: ਬਲਜੀਤ ਕੌਰ ਨੂੰ ਵੀ ਮਲੋਟ ਤੋਂ ਟਿਕਟ ਦਿੱਤੀ ਗਈ ਹੈ। ਉਹ ਵੀ ਲਾਲੀ ਮਜੀਠੀਆ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਸੀ।

'ਆਪ' ਅਤੇ ਕਿਸਾਨਾਂ ਦਾ ਗਠਜੋੜ ?

ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਚੋਣਾਂ ਲਈ ਸਭ ਤੋਂ ਵੱਧ 101 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਕਿਸਾਨਾਂ ਦੇ ਸਾਂਝੇ ਮੋਰਚੇ ਨਾਲ ਗਠਜੋੜ 'ਤੇ ਵੀ ਪੇਚ ਫਸਦਾ ਨਜ਼ਰ ਆ ਰਿਹਾ ਹੈ। ਚਰਚਾ ਹੈ ਕਿ 'ਆਪ' ਕਿਸਾਨਾਂ ਨੂੰ ਆਪਣੀ ਪਾਰਟੀ 'ਚ ਸ਼ਾਮਲ ਹੋ ਕੇ ਚੋਣ ਲੜਨ ਲਈ ਕਹਿ ਰਹੀ ਹੈ। ਫਿਲਹਾਲ 'ਆਪ' ਨੇ ਅਜੇ ਤੱਕ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਅਜਿਹੇ 'ਚ ਸਭ ਦੀਆਂ ਨਜ਼ਰਾਂ ਆਪ ਦੇ ਮੁੱਖ ਮੰਤਰੀ ਚਿਹਰੇ ਤੇ ਟਿਕੀਆ ਹੋਈਆਂ ਹਨ।

ਇਹ ਵੀ ਪੜੋ:Punjab Assembly elections 2022: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ

ABOUT THE AUTHOR

...view details