ਪੰਜਾਬ

punjab

ETV Bharat / city

ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਜਲਦ ਮਤਾ ਪਾਸ ਕਰੇ ਪੰਜਾਬ ਸਰਕਾਰ:'ਆਪ' - ਵਿਧਾਇਕ ਕੁਲਤਾਰ ਸਿੰਘ ਸੰਧਵਾਂ

ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੋ ਸੰਕਟ ਦੀ ਘੜੀ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ 'ਤੇ ਮੜ੍ਹੀ ਗਈ ਹੈ। ਉਸ ਤੋਂ ਜੱਗ ਜ਼ਾਹਿਰ ਹੈ ਕਿ ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ 'ਤੇ ਅੱਖ ਰੱਖੀ ਹੋਈ ਹੈ।

AAP Demand to Punjab Govt should pass resolution against anti farmers Agriculture Bills soon
ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਜਲਦ ਮਤਾ ਪਾਸ ਕਰੇ ਪੰਜਾਬ ਸਰਕਾਰ:'ਆਪ'

By

Published : Sep 30, 2020, 8:46 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੋ ਸੰਕਟ ਦੀ ਘੜੀ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ 'ਤੇ ਮੜ੍ਹੀ ਗਈ ਹੈ। ਉਸ ਤੋਂ ਜੱਗ ਜ਼ਾਹਿਰ ਹੈ ਕਿ ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ 'ਤੇ ਅੱਖ ਰੱਖੀ ਹੋਈ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਬਿਲ ਸੰਘੀ ਢਾਂਚੇ ਦੀ ਉਲੰਘਣਾ ਹੈ। ਜੇਕਰ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਦਿਲੋਂ ਹਮਦਰਦੀ ਹੈ ਤਾਂ ਉਹ ਆਗਾਮੀ ਵਿਸ਼ੇਸ਼ ਸੈਸ਼ਨ ਤੁਰੰਤ ਬੁਲਾਉਣ ਅਤੇ ਮੋਦੀ ਸਰਕਾਰ ਵੱਲੋਂ ਲੋਕਾਂ 'ਤੇ ਜ਼ਬਰਦਸਤੀ ਥੋਪੇ ਗਏ ਕਿਸਾਨ ਮਾਰੂ ਖੇਤੀ ਕਾਨੂਨਾਂ ਬਾਰੇ ਬਾਕੀ ਸੂਬਿਆਂ ਜਿਵੇਂ ਹਿਮਾਚਲ ਪ੍ਰਦੇਸ਼, ਝਾਰਖੰਡ ਆਦਿ ਦੀ ਤਰਜ਼ 'ਤੇ ਮਤਾ ਪਾਸ ਕਰੇ ਕਿ ਪੰਜਾਬ ਤੋਂ ਬਾਹਰੀ ਵਿਅਕਤੀ ਜਾਂ ਕੰਪਨੀ ਵੱਲੋਂ ਜ਼ਮੀਨ ਖ਼ਰੀਦਣ 'ਤੇ ਪੂਰਨ ਰੂਪ ਵਿਚ ਪਾਬੰਦੀ ਲਗਾਈ ਜਾਵੇ। ਇਹ ਵੀ ਮਤਾ ਪਾਸ ਕੀਤਾ ਜਾਵੇ ਕਿ ਬਾਹਰੀ ਕੰਪਨੀ ਜੇਕਰ ਉਦਯੋਗਿਕ ਇਕਾਈ ਲਗਾਉਂਦੀ ਹੈ ਤਾਂ ਪਹਿਲਾਂ ਪੰਜਾਬ ਸਰਕਾਰ ਕੋਲੋਂ ਪ੍ਰਵਾਨਗੀ ਲਵੇ। ਕਾਰਪੋਰੇਟ ਘਰਾਣਿਆਂ ਤੋਂ ਪਹਿਲਾਂ ਖ਼ਰੀਦ ਕੀਤੀਆਂ ਗਈਆਂ ਜ਼ਮੀਨਾਂ 'ਤੇ ਵੀ ਨਜ਼ਰਸਾਨੀ ਕਰਨ ਲਈ ਮਤਾ ਪਾਸ ਕੀਤਾ ਜਾਵੇ।

ਕੁਲਤਾਰ ਸਿੰਘ ਸੰਧਵਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਇਜਲਾਸ ਦੌਰਾਨ ਇਹ ਵੀ ਮਤਾ ਪਾਸ ਕਰਨਾ ਚਾਹੀਦਾ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਕੰਪਨੀ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਰੇਟ 'ਤੇ ਜਿਨਸ ਖ਼ਰੀਦ ਦੀ ਹੈ ਤਾਂ ਉਸ ਖ਼ਿਲਾਫ਼ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਰਾਜਾ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਵਿਸ਼ੇਸ਼ ਇਜਲਾਸ ਵਿਚ ਲੋਕਾਂ ਅਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਯਕੀਨ ਦਿਵਾਉਣ ਕਿ ਉਹ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਤਿੰਨੇ ਕਾਨੂੰਨਾਂ ਦੀ ਤਿਆਰੀ ਸਮੇਂ ਹਾਜ਼ਰ ਨਹੀਂ ਸਨ। ਜੇਕਰ ਉਹ ਸੱਚ ਮੁਚ ਹੀ ਤਿਆਰੀ ਸਮੇਂ ਹਾਜ਼ਰ ਨਹੀਂ ਸਨ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵੱਲੋਂ 'ਅਧਿਕਾਰ ਮੋਸ਼ਨ' ਪ੍ਰਵਾਨ ਕਰਕੇ ਭੇਜਿਆ ਜਾਵੇ।
ਕੁਲਤਾਰ ਸੰਧਵਾਂ ਨੇ ਬਾਕੀ ਰਾਜਨੀਤਕ ਪਾਰਟੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਆਪਣੇ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਵਿਸ਼ੇਸ਼ ਇਜਲਾਸ ਵਿਚ ਉਕਤ ਮਤਿਆਂ ਦਾ ਸਮਰਥਨ ਕਰਕੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਜਾਣ।

ABOUT THE AUTHOR

...view details