ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਯੂਨਾਇਟਿਡ) ਨਾਲ ਗਠਜੋੜ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਪੰਜਾਬ ਅੰਦਰ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਐਤਵਾਰ ਨੂੰ ਸਾਫ਼ ਕੀਤਾ ਕਿ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ ਤੇ ਕਿਸੇ ਨਾਲ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ।
ਰਾਘਵ ਚੱਢਾ ਨੇ ਟਵੀਟ ਕਰ ਲਿਖਿਆ: 'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਬੰਧਨ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ ਅਤੇ ਨਾ ਹੀ ਇਸ ਦੇ ਸੰਬੰਧੀ ਸਾਡੀ ਕੋਈ ਗੱਲਬਾਤ ਚੱਲ ਰਹੀ ਹੈ।