ਪੰਜਾਬ

punjab

ETV Bharat / city

ਆਪ ਸਰਕਾਰ ਦੀ ਸਿਹਤ ਵਿਭਾਗ ਨੂੰ ਤਾੜਨਾ, ਕਾਰਗੁਜਾਰੀ ਸੁਧਾਰੋ - cleanliness in hospitals

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੁਧਾਰ ਕਰਨ ਪ੍ਰਤੀ ਤੇਜੀ ਤੇ ਸਖ਼ਤੀ (aap govt strict on health department)ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸਭ ਤੋਂ ਪਹਿਲਾਂ ਸਿਹਤ ਵਿਭਾਗ ਨੂੰ ਨਿਸ਼ਾਨੇ ’ਤੇ ਲਿਆ (health department on govt target)ਗਿਆ ਹੈ। ਵਿਭਾਗ ਦੇ ਅਫਸਰਾਂ ਤੇ ਮੁਲਾਜਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਸਿਹਤ ਵਿਭਾਗ ਨੂੰ ਤਾੜਨਾ, ਕਾਰਗੁਜਾਰੀ ਸੁਧਾਰੋ
ਸਿਹਤ ਵਿਭਾਗ ਨੂੰ ਤਾੜਨਾ, ਕਾਰਗੁਜਾਰੀ ਸੁਧਾਰੋ

By

Published : Mar 18, 2022, 1:34 PM IST

ਚੰਡੀਗੜ੍ਹ:ਪੰਜਾਬ ’ਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਨਿਸ਼ਾਨੇ ‘ਤੇ ਸਰਕਾਰੀ ਹਸਪਤਾਲ (health department on govt target)ਆ ਗਏ ਹਨ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਦਿਆਂ ਹੀ ਸਿਹਤ ਵਿਭਾਗ ਨੂੰ ਤੁਰੰਤ ਕਾਰਗੁਜ਼ਾਰੀ ਸੁਧਾਰਨ ਲਈ ਕਿਹਾ ਹੈ(aap govt strict on health department)। ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸ ਵਿੱਚ ਮੁਫਤ ਟੈਸਟ ਅਤੇ ਦਵਾਈਆਂ ਦੇਣ ਦੇ ਨਾਲ-ਨਾਲ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ (ask to improve performance)।

ਇਹ ਹੁਕਮ ਹਸਪਤਾਲਾਂ ਦੇ ਨਾਲ-ਨਾਲ ਸਿਹਤ ਅਧਿਕਾਰੀਆਂ ਦੇ ਦਫ਼ਤਰਾਂ ਲਈ ਵੀ ਜਾਰੀ ਕੀਤੇ ਗਏ ਹਨ। ਭਗਵੰਤ ਮਾਨ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਹਸਪਤਾਲਾਂ ਵਿੱਚ ਮੁਲਾਜ਼ਮਾਂ ਤੋਂ ਲੈ ਕੇ ਡਾਕਟਰਾਂ ਤੱਕ ਸਾਰਿਆਂ ਨੂੰ ਵਰਦੀ ਪਹਿਨਣੀ ਚਾਹੀਦੀ ਹੈ। ਮੁਲਾਜ਼ਮਾਂ ਲਈ ਪੱਕੀ ਵਰਦੀ ਹੋਵੇਗੀ। ਇਸ ਦੇ ਨਾਲ ਹੀ, ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਐਪਰਨ ਜਾਂ ਲੈਬ ਕੋਟ ਸਮੇਤ ਨਿਰਧਾਰਤ ਚਿੱਟੇ ਕੋਟ ਪਹਿਨਣੇ ਹੋਣਗੇ। ਇਸ ਤੋਂ ਇਲਾਵਾ ਡਾਕਟਰਾਂ ਅਤੇ ਸਟਾਫ਼ ਨੂੰ ਸਮੇਂ ਦਾ ਪਾਬੰਦ ਹੋਣ ਪ੍ਰਤੀ ਪੂਰਾ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਸਫਾਈ (cleanliness in hospitals)ਵੱਲ ਵੀ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗਲੇ ਵਿੱਚ ਪਛਾਣ ਪੱਤਰ ਲਟਕਾਉਣਾ ਹੋਵੇਗਾ। ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਹੀ ਵਿਵਹਾਰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਿਹਤ ਸਹੂਲਤਾਂ ਨੂੰ ਵੱਡਾ ਮੁੱਦਾ ਬਣਾਇਆ ਸੀ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਤਰਜ਼ ’ਤੇ ਪੰਜਾਬ ’ਚ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਚੱਲ ਰਹੇ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦਾ ਵੀ ਭਰੋਸਾ ਦਿੱਤਾ। ਜਿਸ ਕਾਰਨ ਲੋਕਾਂ ਨੂੰ ਬੜੀਆਂ ਉਮੀਦਾਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੀਆਂ ਸਿਹਤ ਸਹੂਲਤਾਂ ਵਿੱਚ ਜ਼ਰੂਰ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ:ਪੰਜਾਬ ਮੰਤਰੀ ਮੰਡਲ ਤੈਅ, ਜੋਰਾਂ ’ਤੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ

ABOUT THE AUTHOR

...view details