ਪੰਜਾਬ

punjab

ETV Bharat / city

'ਆਪ' ਪੰਜਾਬੀਆਂ ਦਾ ਕਰ ਰਹੀ ਹੈ ਅਪਮਾਨ : ਅਕਾਲੀ ਦਲ - ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਇਹਨਾਂ ਸੀਨੀਅਰ ਆਗੂਆਂ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕੇਜਰੀਵਾਲ ਨੇ ਸੁੱਚਾ ਸਿੰਘ ਛੋਟੇਪੁਰ, ਐਚ.ਐਸ ਫੂਲਕਾ ਤੇ ਸੁਖਪਾਲ ਖਹਿਰਾ ਸਮੇਤ ਪੰਜਾਬੀ ਆਗੂਆਂ ਨੁੰ ਅਪਮਾਨਤ ਕੀਤਾ ਹੈ। ਉਹਨਾਂ ਕਿਹਾ ਕਿ ਕਿਉਂਕਿ ਪਿਛਲੇ ਛੇ ਮਹੀਨਿਆਂ ਤੋਂ ਉਹ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਦਾ ਚੇਹਰਾ ਐਲਾਨੇ ਜਾਣ ਦੇ ਤਰਲੇ ਕੱਢਵਾ ਰਹੇ ਹਨ।

'ਆਪ' ਪੰਜਾਬੀਆਂ ਦਾ ਕਰ ਰਹੀ ਹੈ ਅਪਮਾਨ : ਅਕਾਲੀ ਦਲ
'ਆਪ' ਪੰਜਾਬੀਆਂ ਦਾ ਕਰ ਰਹੀ ਹੈ ਅਪਮਾਨ : ਅਕਾਲੀ ਦਲ

By

Published : Jan 12, 2022, 9:50 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦਾ ਇਹ ਦਾਅਵਾ ਕਰ ਕੇ ਅਪਮਾਨ ਕਰ ਰਹੀ ਹੈ ਕਿ ਉਹ ਸੂਬੇ ਵਿਚ ਸਰਕਾਰ ਚਲਾਉਣ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਪੰਜਾਬੀਆਂ ’ਤੇ ਬਾਹਰੀ ਵਿਅਕਤੀ ਥੋਪਣਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਾਰ ਵਾਰ ਨਾਅਰਿਆਂ ਦੇ ਨਾਲ ਨਾਲ ਪੇਡ ਨਿਊਜ਼ ਜਾਰੀ ਕਰ ਕੇ ਪੰਜਾਬੀਆਂ ਨੁੰ ਅਪਮਾਨਿਤ ਕਰਨਾ ਅਤੇ ਆਪਣੇ ਆਪ ਨੂੰ ਪੰਜਾਬ ਦਾ ਰਾਖਾ ਸਾਬਤ ਕਰਨ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੀਆਂ ਟਿਕਟਾ ਵੇਚੀਆਂ ਗਈਆਂ, ਇਹ ਦਾਅਵਾ ਆਪ ਦੇ ਆਗੂਆਂ ਨੇ ਹੀ ਕੀਤਾ ਹੈ ਜਿਹਨਾਂ ਨੇ 35 ਟਿਕਟਾਂ ਵੇਚੇ ਜਾਣ ਦੇ ਸਬੂਤ ਪੇਸ਼ ਕੀਤੇ ਹਨ। ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬੀ ਇਕ ਸਵੈ ਮਾਣ ਵਾਲੀ ਕੌਮ ਹੈ ਜੋ ਕਦੇ ਵੀ ਰਾਘਵ ਚੱਢਾ ਵਰਗੇ ਆਗੂ ਥੋਪੇ ਜਾਣਾ ਬਰਦਾਸ਼ਤ ਨਹੀਂ ਕਰ ਸਕਦੀ ਜਿਵੇਂ ਕਿ ਪਹਿਲਾਂ ਦੁਰਗੇਸ਼ ਪਾਠਕ ਤੇ ਸੰਜੇ ਸਿੰਘ ਨੂੰ 2017 ਵਿਚ ਪੰਜਾਬੀਆਂ ਸਿਰ ਮੜ੍ਹਿਆ ਗਿਆ ਸੀ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਇਹਨਾਂ ਸੀਨੀਅਰ ਆਗੂਆਂ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕੇਜਰੀਵਾਲ ਨੇ ਸੁੱਚਾ ਸਿੰਘ ਛੋਟੇਪੁਰ, ਐਚ.ਐਸ ਫੂਲਕਾ ਤੇ ਸੁਖਪਾਲ ਖਹਿਰਾ ਸਮੇਤ ਪੰਜਾਬੀ ਆਗੂਆਂ ਨੁੰ ਅਪਮਾਨਤ ਕੀਤਾ ਹੈ। ਉਹਨਾਂ ਕਿਹਾ ਕਿ ਕਿਉਂਕਿ ਪਿਛਲੇ ਛੇ ਮਹੀਨਿਆਂ ਤੋਂ ਉਹ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਦਾ ਚੇਹਰਾ ਐਲਾਨੇ ਜਾਣ ਦੇ ਤਰਲੇ ਕੱਢਵਾ ਰਹੇ ਹਨ।

ਇਹਨਾਂ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਕਿਸਾਨ ਜਥੇਬੰਦੀਆਂ ਤੇ ਉਹਨਾਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੀ ਅਪਮਾਨ ਕੀਤਾ ਹੈ। 'ਆਪ' ਨੇ ਪਹਿਲਾਂ ਕਿਹਾ ਸੀ ਕਿ ਉਸਦੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਚਲ ਰਹੀ ਹੈ ਤੇ ਉਸਨੇ ਇਹ ਵੀ ਸੰਕੇਤ ਦਿੱਤੇ ਸਨ ਕਿ ਉਹ ਬਲਬੀਰ ਸਿੰਘ ਕੇਜਰੀਵਾਲ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨਣ ’ਤੇ ਵਿਚਾਰ ਕਰ ਰਹੀ ਹੈ। ਪਰ ਬਾਅਦ ਵਿਚ ਕੇਜਰੀਵਾਲ ਨੇ ਰਾਜੇਵਾਲ ਦਾ ਇਹ ਕਹਿ ਕੇ ਅਪਮਾਨ ਕੀਤਾ ਕਿ ਉਹਨਾਂ ਨੇ ਦੋ ਸਰਵੇਖਣ ਕਰਵਾਏ ਹਨ ਜਿਹਨਾਂ ਵਿਚ ਇਹ ਸਾਬਤ ਹੋਇਆ ਹੈ ਕਿ ਰਾਜੇਵਾਲ ਅਤੇ ਕਿਸਾਨ ਜਥੇਬੰਦੀਆਂ ਨੁੰ ਕੋਈ ਸੀਟ ਨਹੀਂ ਆਉਣ ਵਾਲੀ।

ਇਹ ਵੀ ਪੜ੍ਹੋ :ਕਿਸਾਨਾਂ ਦਾ ਵੱਡਾ ਧਮਾਕਾ, ਉੱਤਰੇ ਚੋਣ ਮੈਦਾਨ 'ਚ

ਪ੍ਰੋ. ਚੰਦੂਮਾਜਰਾ ਤੇ ਭੁੰਦੜ ਨੇ ਇਹ ਵੀ ਦੱਸਿਆ ਕਿ ਕਿਵੇਂ 'ਆਪ' ਅਤੇ ਇਸਦੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਾਰ ਵਾਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਟੈਂਡ ਲੈਂਦੇ ਰਹੇ ਹਨ। ਉਹਨਾਂ ਕਿਹਾ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੀ ਅਰਜ਼ੀ ਦਿੱਲੀ ਦੇ ਮੁੱਖ ਮੰਤਰੀ ਦੇ ਟੇਬਲ ’ਤੇ ਹੋਣ ਦੇ ਬਾਵਜੂਦ ਉਹ ਇਸ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਹੁੰਚ ਕਰ ਕੇ ਆਖਿਆ ਸੀ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਵੀ ਦੁਆਇਆ ਜਾਵੇ। 'ਆਪ' ਸਰਕਾਰ ਨੇ ਸੁਪਰੀਮ ਕੋਰਟ 'ਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਵੀ ਕੀਤੀ ਸੀ ਤੇ ਇਹ ਮੰਗ ਵੀ ਕੀਤੀ ਸੀ ਕਿ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ।

ਇਹਨਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਵਿਚ ਬਾਬਾ ਬੰਦ ਸਿੰਘ ਬਹਾਦਰ ਦਾ ਬੁੱਤ ਲਾਉਣ ਤੋਂ ਇਨਕਾਰ ਕੀਤਾ ਸੀ। ਉਹਨਾਂ ਦੱਸਿਆ ਕਿ ਕਿਵੇਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਿਆਖਿਆਂ ਵਿਚ ਤਿਹਾੜ ਜੇਲ੍ਹ ਵਿਚ ਬੰਦ ਸੂਬੇ ਦੇ ਨੌਜਵਾਨਾਂ ਨਾਲ ਮੰਦਾ ਵਿਹਾਰ ਕੀਤਾ ਗਿਆ।

ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਕੀ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਚੀਮਾ ਸਿਰਫ ਇਸ ਕਰ ਕੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਐਲਾਨਣ ਦੇ ਯੋਗ ਨਹੀਂ ਕਿਉਂਕਿ ਉਹ ਐਸ.ਸੀ ਭਾਈਚਾਰੇ ਤੋਂ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਕੀਤੇ ਵਾਅਦੇ ’ਤੇ ਵੀ ਧੋਖਾ ਕੀਤਾ ਤੇ ਜਦੋਂ ਕਿਹਾ ਗਿਆ ਤਾਂ ਹਮਾਇਤ ਕਰਨ ਤੋਂ ਮੁਕਰ ਗਏ। ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਇਹ ਦੱਸਿਆ ਕਿ ਕਿਵੇਂ ਦਿੱਲੀ ਦੀ 'ਆਪ' ਸਰਕਾਰ ਨੇ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ। ਉਹਨਾਂ ਕਿਹਾ ਕਿ ਭਾਵੇਂ ਦਿੱਲੀ ਵਿਚ ਕਿਸਾਨਾਂ ਦੀ ਗਿਣਤੀ ਥੋੜ੍ਰੀ ਹੈ ਪਰ ਇਸਦੇ ਬਾਵਜੂਦ ਉਹਨਾਂ ਨੁੰ ਮੁਫਤ ਬਿਜਲੀ ਸਪਲਾਈ ਤੇ ਹੋਰ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ :ਖੇਤਾਂ 'ਚ ਸ਼ਰਾਬ ਮਾਫੀਆ ਦੇ ਗੁਰਗਿਆਂ ਨੇ ਪੁਲਿਸ ਵਾਲੇ ਝੰਬੇ

ABOUT THE AUTHOR

...view details