ਪੰਜਾਬ

punjab

ETV Bharat / city

ਕੋਰੋਨਾ ਮਹਾਂਮਾਰੀ 'ਚ ਲੋਕਾਂ ਦੀ ਹਿਫ਼ਾਜਤ ਲਈ ਆਪ ਪਾਰਟੀ ਨੇ ਵਿੱਢੀ ਮੁਹਿੰਮ - ਆਪ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ

ਪੰਜਾਬ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਉੱਤੇ ਰੋਕ ਲਗਾਉਣ ਲਈ ਜਿੱਥੇ ਸੂਬਾ ਸਰਕਾਰ ਪੱਬਾ ਭਾਰ ਕੰਮ ਕਰ ਰਹੀ ਹੈ ਉੱਥੇ ਹੀ ਵਿਰੋਧੀ ਧਿਰ ਆਪ ਵੀ ਕੰਮ ਕਰ ਰਹੀ ਹੈ। ਕੋਰੋਨਾ ਮੌਤਾਂ ਦੇ ਅੰਕੜੇ ਉੱਤੇ ਰੋਕ ਲਗਾਉਣ ਲਈ ਆਪ ਪਾਰਟੀ ਵੱਲੋਂ ਹੁਣ ਪੰਜਾਬ ਵਿੱਚ ਆਕਸੀ ਮੀਟਰ ਵੰਡੇ ਜਾਣਗੇ।

ਫ਼ੋੋਟੋ
ਫ਼ੋੋਟੋ

By

Published : Sep 4, 2020, 7:43 PM IST

ਚੰਡੀਗੜ੍ਹ: ਪੰਜਾਬ ਵਿੱਚ ਦਿਨ-ਬ-ਦਿਨ ਕੋਰੋਨਾ ਸੰਕਰਮਣ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਉੱਤੇ ਰੋਕ ਲਗਾਉਣ ਲਈ ਜਿੱਥੇ ਸੂਬਾ ਸਰਕਾਰ ਪੱਬਾ ਭਾਰ ਕੰਮ ਕਰ ਰਹੀ ਹੈ ਉੱਥੇ ਹੀ ਵਿਰੋਧੀ ਧਿਰ ਆਪ ਵੀ ਕੰਮ ਕਰ ਰਹੀ ਹੈ। ਕੋਰੋਨਾ ਮੌਤਾਂ ਦੇ ਅੰਕੜੇ ਉੱਤੇ ਰੋਕ ਲਗਾਉਣ ਲਈ ਆਪ ਪਾਰਟੀ ਵੱਲੋਂ ਪੰਜਾਬ ਵਿੱਚ ਆਕਸੀ ਮੀਟਰ ਵੰਡੇ ਜਾਣਗੇ। ਇਸ ਦੀ ਜਾਣਕਾਰੀ ਆਪ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਦਿੱਤੀ।

ਵੀਡੀਓ

ਜਰਨੈਲ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਕੋਰੋਨਾ ਪੀੜਤਾਂ ਦਾ ਆਕਸੀਜਨ ਲੈਵਲ ਘਟ ਜਾਂਦਾ ਹੈ ਜਿਸ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਨੂੰ ਸਮੇਂ ਸਿਰ ਚੈੱਕ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਨੇ ਇਹ ਕਿੱਟ ਤਿਆਰ ਕੀਤੀ ਹੈ। ਇਸ ਕਿੱਟ ਵਿੱਚ ਇੱਕ ਆਕਸੀ ਮੀਟਰ, ਸੈਨੇਟਾਈਜ਼ਰ, ਤੇ ਜਾਣਕਾਰੀ ਲਈ ਕੁਝ ਪਰਚੇ ਵੀ ਹਨ ਜਿਸ ਵਿੱਚ ਕੋਵਿਡ-19 ਤੋਂ ਬਚਣ ਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿੱਚ 106 ਮੌਤਾਂ ਹੋਈਆਂ ਹਨ ਜਦਕਿ ਦਿੱਲੀ ਵਿੱਚ ਸਿਰਫ਼ 19 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੋਵਿਡ ਮੌਤਾਂ ਨੂੰ ਘਟਾਉਣ ਵਿੱਚ ਕਾਮਯਾਬ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਵਾਂਗ ਕੰਮ ਕਰੇ ਤਾਂ ਪੰਜਾਬ ਵਿੱਚ ਵੀ ਕੋਰੋਨਾ ਮੌਤਾਂ ਉੱਤੇ ਰੋਕ ਲੱਗ ਸਕਦੀ ਹੈ।

ਉਨ੍ਹਾਂ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਉੱਤੇ ਅਕਾਲੀ ਸਰਕਾਰ 'ਤੇ ਤੰਜ ਕਸਦੇ ਹੋਏ ਕਿਹਾ ਕਿ ਅਕਾਲੀ ਸਰਕਾਰ ਉਂਝ ਤਾਂ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਤੇ ਪੰਥਕ ਪਾਰਟੀ ਦੱਸਦੀ ਹੈ ਪਰ ਅਕਾਲੀ ਦਲ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾ ਨੂੰ ਲਾਗੂ ਹੋਣ ਤੋਂ ਨਹੀਂ ਰੋਕ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਸਿਰਫ਼ ਆਪਣੀ ਨੂੰਹ ਦੀ ਕੁਰਸੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਬੀਤੇ ਦਿਨੀਂ ਕੈਬਿਨੇਟ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਹਿੰਦੀ ਡੋਗਰੀ ਅੰਗਰੇਜ਼ੀ ਸਣੇ ਕਈ ਭਾਸ਼ਾਵਾਂ ਜੰਮੂ ਕਸ਼ਮੀਰ ਦੇ ਵਿੱਚ ਲਾਗੂ ਕਰਨ ਦੀ ਗੱਲ ਕਹੀ ਸੀ ਪਰ ਜੰਮੂ ਕਸ਼ਮੀਰ ਦੇ ਵਿੱਚ ਪੰਜਾਬੀ ਬੋਲਣ ਵਾਲਾ ਭਾਈਚਾਰਾ ਵੱਡੀ ਗਿਣਤੀ ਵਿੱਚ ਹੈ ਜਿਸ ਕਰਕੇ ਉਨ੍ਹਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ABOUT THE AUTHOR

...view details