ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਅਧਿਆਪਕਾਂ ਦੀ ਪ੍ਰੋਬੇਸ਼ਨ ਪੀਰੀਅਡ (ਪਰਖਕਾਲ) ਨੂੰ 3 ਸਾਲ ਤੋਂ ਵਧਾਕੇ 4 ਸਾਲ ਕਰਨ ਦੇ ਕੈਪਟਨ ਸਰਕਾਰ ਦੇ ਫੈਸਲੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗਲਵਾਰ ਨੂੰ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ।
ਵਿਧਾਇਕਾਂ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਪੰਜਾਬ ਦੇ ਸਰਕਾਰੀ ਅਧਿਆਪਕਾਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਚਕਨਾਚੂਰ ਕਰ ਦਿੱਤਾ ਸੀ। ਪਹਿਲਾਂ ਉਨ੍ਹਾਂ ਪ੍ਰੋਬੇਸ਼ਨ ਪੀਰੀਅਡ ਸਮਾਂ 2 ਤੋਂ ਵਧਾਕੇ 3 ਸਾਲ ਕੀਤਾ। ਹੁਣ ਇਸ ਸੈਸ਼ਨ ਵਿੱਚ ਅਧਿਆਪਕਾਂ ਦੇ ਪ੍ਰਬੋਸ਼ਨ ਪੀਰਡ ਨੂੰ 3 ਤੋਂ ਵਧਾਕੇ 4 ਸਾਲ ਕਰ ਦਿੱਤਾ ਹੈ।
ਇਹ ਵੀ ਪੜੋ: ਅੰਮ੍ਰਿਤਸਰ ਪੁਲਿਸ ਵੱਲੋਂ ਭਗੌੜੇ ਕਾਬੂ
'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਸਰਕਾਰੀ ਅਧਿਆਪਕ ਪੱਕੇ ਹੋਣ ਦੀ ਉਡੀਕ ਕਰ ਰਹੇ ਹਨ ਅਤੇ ਰੈਗੁਲਰ ਨਾ ਕੀਤੇ ਜਾਣ ਕਾਰਨ ਸਰਕਾਰ ਦਾ ਵਿਰੋਧ ਕਰ ਰਹੇ ਹਨ। ਪ੍ਰੰਤੂ ਕੈਪਟਨ ਸਰਕਾਰ ਨੇ ਉਨ੍ਹਾਂ ਦੀ ਮੰਗ ਉਤੇ ਕਦੇ ਵੀ ਵਿਚਾਰ ਨਹੀਂ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾ ਦਿੱਤਾ। ਇਸ ਸੈਸ਼ਨ ਵਿੱਚ ਸਰਕਾਰ ਨੇ ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਨੂੰ 4 ਸਾਲ ਕਰਕੇ ਅਧਿਆਪਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
'ਆਪ' ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦੀ ਹੈ।
ਇਹ ਵੀ ਪੜੋ: ਇੱਕੋ ਰਾਤ 'ਚ 7 ਦੁਕਾਨਾਂ ਦੇ ਟੁੱਟੇ ਤਾਲੇ, ਪੁਲਿਸ ਸੁੱਤੀ ਕੁੰਭਕਰਨੀ ਨੀਂਦ