ਪੰਜਾਬ

punjab

ETV Bharat / city

ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਮੁਲਾਕਾਤ, ਵਿਰੋਧੀਆਂ ਨੇ 'ਆਪ' ਖਿਲਾਫ ਖੋਲ੍ਹਿਆ ਮੋਰਚਾ - ਪੰਜਾਬ ਵਿਧਾਨਸਭਾ ਚੋਣ 2022

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫਤ ਬਿਜਲੀ ਨੂੰ ਲੈ ਕੇ ਸੂਬੇ ਦੇ ਮੁੱਖ ਸਕੱਤਰ ਅਨਿਰੂੱਧ ਤਿਵਾੜੀ, ਬਿਜਲੀ ਸਕੱਤਰ ਦਲੀਪ ਕੁਮਾਰ ਅਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਨ ਨਾਲ ਮੁਲਾਕਾਤ ਕੀਤੀ। ਜਿਸ ਦੇ ਖਿਲਾਫ ਕਾਂਗਰਸੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਕੇਜਰੀਵਾਲ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਕੇਜਰੀਵਾਲ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

By

Published : Apr 12, 2022, 1:02 PM IST

Updated : Apr 12, 2022, 5:57 PM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣ 2022 ਦੇ ਸਮੇਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਮੁਫਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਨਿਰੂੱਧ ਤਿਵਾੜੀ, ਬਿਜਲੀ ਸਕੱਤਰ ਦਲੀਪ ਕੁਮਾਰ ਅਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਨ ਦੇ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੀ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮੀਟਿੰਗ ਚ ਨਾ ਤਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸੀ ਅਤੇ ਨਾ ਹੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ। ਪਰ ਇਸ ਮੀਟਿੰਗ ’ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਰਾਜਸਭਾ ਮੈਂਬਰ ਰਾਘਵ ਚੱਢਾ ਸ਼ਾਮਲ ਹੋਏ। ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਦੱਸ ਦਈਏ ਕਿ ਇਸ ਮੀਟਿੰਗ ਦਾ ਕੀ ਨਤੀਜਾ ਨਿਕਲਿਆ ਇਸ ਸਬੰਧ ’ਚ ਕੋਈ ਜਾਣਕਾਰੀ ਨਹੀਂ ਹੈ ਪਰ ਇਸ ਮੀਟਿੰਗ ਤੋਂ ਬਾਅਦ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸੀਨੀਅਰ ਅਧਿਕਾਰੀ ਕੀ ਹੁਣ ਅਰਵਿੰਦ ਕੇਜਰੀਵਾਲ ਸਾਬ੍ਹ ਦੇ ਦਰਬਾਰ ਚ ਹਾਜਿਰੀ ਲਗਾਉਣਗੇ? ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਸਿਰਫ ਨਾਂ ਦੇ ਹੀ ਮੁਖੀਆ ਰਹਿ ਗਏ ਹਨ? ਇਸ ਨੂੰ ਕਹਿੰਦੇ ਹਨ 'ਰੀਬੌਕ' ਦਿਖਾ ਕੇ 'ਰੀਬੁਕ' ਨੂੰ ਕਾਬੂ ਕਰਨਾ ਹੈ।

ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਟਵੀਟ ਨੂੰ ਵੀ ਰੀਟਵੀਟ ਕਰਦੇ ਹੋਏ ਭਗਵੰਤ ਮਾਨ ਨੂੰ ਇਸ ਦਾ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਮਲਿਆਂ ਵਿੱਚ ਬਾਹਰੀ ਲੋਕਾਂ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰਮਾਤਮਾ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਨ੍ਹਾਂ ਨੂੰ (ਸੀਐਮ) ਅਤੇ ਉਨ੍ਹਾਂ ਨੂੰ ਮੰਤਰੀ ਨੂੰ ਦਰਕਿਨਾਰ ਕਰਨ ਵਾਲੇ ਅਧਿਕਾਰੀਆਂ ਨੂੰ ਵੀ ਫਟਕਾਰ ਲਗਾਉਣ।

ਇਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨੇ ਵੀ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਰਾਜ ਸਭਾ ਮੈਂਬਰਾਂ ਦੀ ਸੂਚੀ, ਮੰਤਰੀਆਂ ਦੀ ਚੋਣ, ਪੰਜਾਬ ਸਰਕਾਰ ਵਿੱਚ ਅਫਸਰਾਂ ਦੀ ਨਿਯੁਕਤੀ ਸਭ ਕੁਝ ਦਿੱਲੀ ਦੇ ਇਸ਼ਾਰੇ 'ਤੇ ਹੋ ਰਿਹਾ ਸੀ, ਪਰ ਹੁਣ ਤਾਂ ਹੱਦ ਹੋ ਗਈ ਹੈ ਕਿ ਇੱਥੋਂ ਤੱਕ ਕਿ ਡਾ. ਦਿੱਲੀ ਦੇ ਮੰਤਰੀਆਂ ਨੇ ਮੀਟਿੰਗਾਂ ਕੀਤੀਆਂ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਸਾਹਿਬ, ਭਗਤ ਸਿੰਘ ਦੀ ਪੱਗ ਨੂੰ ਕੁਝ ਤਾਂ ਸ਼ਰਮ ਕਰੋ।

ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਮੀਦ ਤੋਂ ਪਹਿਲਾਂ ਹੀ ਪੰਜਾਬ ਚ ਕਬਜਾ ਕਰ ਲਿਆ ਹੈ। ਇਹ ਸਭ ਕੁਝ ਹੋਣਾ ਹੀ ਸੀ ਪਰ ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।

ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਇਹ ਸਰਕਾਰ ਚੰਡੀਗੜ੍ਹ ਤੋਂ ਨਹੀਂ ਦਿੱਲੀ ਤੋਂ ਚਲ ਰਹੀ ਹੈ। ਦੋ ਦਿਨ ਪਹਿਲਾਂ ਅਰਵਿੰਦ ਕੇਜਵੀਲਾ ਨੇ ਪੰਜਾਬ ਦੇ ਮੁੱਖ ਸਕੱਤਰ, ਬਿਜਲੀ ਸਕੱਤਰ ਨੂੰ ਫੋਨ ਕੀਤਾ ਸੀ। ਇਹ ਗੈਰ ਸੰਵਿਧਾਨਿਕ ਹੈ ਅਤੇ ਪੰਜਾਬ ’ਤੇ ਅਪ੍ਰਤੱਖ ਕੰਟਰੋਲ ਹੈ।

ਇਹ ਵੀ ਪੜੋ:ਸਿੱਧੂ ਮੂਸਵਾਲੇ ਦੇ ਨਵੇਂ ਗੀਤ ਨਾਲ ਗਰਮਾਈ ਸਿਆਸਤ, 'ਆਪ' ਆਗੂਆਂ ਨੇ ਦਿੱਤਾ ਜਵਾਬ

Last Updated : Apr 12, 2022, 5:57 PM IST

ABOUT THE AUTHOR

...view details