ਚੰਡੀਗੜ੍ਹ:ਆਮ ਆਦਮੀ ਪਾਰਟੀ (AAP) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ (Congress Government) ਦਿੱਲੀ ਬੈਠੀ ਹੈ ਜਦ ਕਿ ਸੂਬੇ ਵਿੱਚ ਲੋਕ ਕੋਰੋਨਾ ਮਹਾਂਮਾਰੀ ਨਾਲ ਮਰ ਰਹੇ ਹਨ। ਉਹਨਾਂ ਨੇ ਕਿਹਾ ਕਿ ਨਾ ਹੀ ਸੂਬੇ ਵਿੱਚ ਵੈਕਸੀਨ ਹੈ ਜਦਕਿ ਸਾਰੇ ਕਾਂਗਰਸੀ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਡੇਰੇ ਲਾਈ ਬੈਠੇ ਹਨ। ਉਹਨਾਂ ਨੇ ਕਿਹਾ ਕਿ ਘਰ-ਘਰ ਨੌਕਰੀ ਦੇਣ ਦੀ ਥਾਂ ਆਪਣੇ ਹੀ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀ ਕੈਪਟਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।
ਵਿਧਾਇਕਾਂ ਦੇ ਬੱਚਿਆਂ ਨੂੰ ਦਿੱਲੀ ਨੌਕਰੀ ਇਹ ਵੀ ਪੜੋ: ਪੰਜਾਬ ਕਾਂਗਰਸ ਕਲੇਸ਼: 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਦਿੱਲੀ ਪੰਹੁਚੇ ਕੈਪਟਨ ਅਮਰਿੰਦਰ ਸਿੰਘ
ਉਹਨਾਂ ਨੇ ਕਿਹਾ ਕਿ ਪਹਿਲਾਂ ਬੇਅੰਤ ਸਿੰਘ ਦੇ ਪਰਿਵਾਰ ਵਿੱਚ ਗੁਰਇਕਬਾਲ ਨੂੰ ਡੀਐੱਸਪੀ ਦੀ ਨੌਕਰੀ ਦਿੱਤੀ ਗਈ ਅਤੇ ਹੁਣ ਕਾਂਗਰਸੀ ਵਿਧਾਇਕ ਫਤਹਿਜੰਗ ਬਾਜਵਾ ਦੇ ਬੇਟੇ ਅਤੇ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨੌਕਰੀ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਦੋਂ-ਜਦੋਂ ਕਿ ਪੰਜਾਬ ਦੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ, ਪਰ ਨਾਲ ਹੀ ਕੈਬਿਨੇਟ ਵਿੱਚ ਕਈ ਮਤੇ ਪਾਸ ਹੋ ਰਹੇ ਹਨ ਅਜੋਕੀ ਸਰਕਾਰ ਕੋਲੇ ਕਰਨ ਨੂੰ ਕੁਝ ਨਹੀਂ ਹੈ ਅਤੇ ਸਰਕਾਰ ਹੁਣ 2022 ਦੀਆਂ ਸਿਰਫ ਵਿਧਾਨ ਸਭਾ ਚੋਣਾਂ ਨੂੰ ਦੇਖ ਰਹੀ ਹੈ ਜਦ ਕਿ ਪੰਜਾਬ ਦੇ ਲੋਕ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਤੋਂ ਪਰੇਸ਼ਾਨ ਹਨ।
‘ਸੁਖਪਾਲ ਖਹਿਰਾ ਬੇਸ਼ਰਮ’
ਇਸ ਦੌਰਾਨ ਭਗਵੰਤ ਮਾਨ (Bhagwant Mann) ਨੇ ਸੁਖਪਾਲ ਸਿੰਘ ਖਹਿਰਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਪਾਲ ਖਹਿਰਾ (Sukhpal Singh Khaira) ਨੂੰ ਬੇਸ਼ਰਮ ਹਨ। ਉਹਨਾਂ ਨੇ ਕਿਹਾ ਕਿ ਖਹਿਰਾ ਕੋਲ ਤਿੰਨ ਚੋਣ ਨਿਸ਼ਾਨ ਹਨ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਜੂਨ ਦਾ ਪਹਿਲਾ ਹਫ਼ਤਾ ਹੀ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਕਿਉਂ ਚੁਣਿਆ ਗਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਗੂ ਵਿਰੋਧੀ ਧਿਰ ਹੁੰਦਿਆਂ ਸਵਾਲ ਪੁੱਛਣ ਵਾਲੇ ਸੁਖਪਾਲ ਸਿੰਘ ਖਹਿਰਾ ਦੱਸਣ ਕਿ ਹੁਣ ਮਾਫੀਆ ਖਤਮ ਹੋ ਗਿਆ ਹੈ ਕਿ ਕੈਪਟਨ ਸਰਕਾਰ ਵਧੀਆ ਕੰਮ ਕਰ ਰਹੀ ਹੈ।
‘ਸੁਖਪਾਲ ਸਿੰਘ ਖਹਿਰਾ ਕਾਂਗਰਸ ਦਾ ਏਜੰਟ’
ਇਸ ਦੌਰਾਨ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਜੇਕਰ ਪ੍ਰਸ਼ਾਂਤ ਕਿਸ਼ੋਰ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ 2 ਮਹੀਨੇ ਪਹਿਲਾ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਜਿੱਤਣ ਤੋਂ ਬਾਅਦ ਮੰਤਰੀ ਬਣਾਉਣ ਦੀ ਆਫਰ ਦਿੱਤੀ ਗਈ ਸੀ ਤਾਂ ਇਸ ਤੋਂ ਸਾਫ ਹੁੰਦਾ ਹੈ ਕਿ ਸੁਖਪਾਲ ਸਿੰਘ ਖਹਿਰਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਏਜੰਟ ਬਣ ਕੇ ਆਮ ਆਦਮੀ ਪਾਰਟੀ ਵਿੱਚ ਕੰਮ ਕਰ ਰਹੇ ਸਨ ਅਤੇ ਉਹ ਮੀਟਿੰਗਾਂ ਚੋਣਾਂ ਤੋਂ ਪਹਿਲਾਂ ਕਿਉਂ ਕੀਤੀਆਂ ਗਈਆਂ।
‘ਅਕਾਲੀ-ਕਾਂਗਰਸੀ ਇੱਕ’
ਉਥੇ ਹੀ ਬੇਅਦਬੀ ਮਾਮਲੇ ’ਚ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਕਾਂਗਰਸੀ ਇੱਕ ਹਨ ਤੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜਾ ਮਿਲਣੀ ਹੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਐਸਆਈਟੀ ਮਾਮਲੇ ਨੂੰ ਠੰਢਾ ਪਾਉਣ ਲਈ ਬਣਾਈ ਜਾਂਦੀ ਹੈ।
ਇਹ ਵੀ ਪੜੋ: PUNJAB CONGRESS CLASH:ਕਾਂਗਰਸੀ ਕਲੇਸ਼ ਨੂੰ ਲੈਕੇ ਸੁਖਬੀਰ ਬਾਦਲ ਦਾ ਕੈਪਟਨ ਸਰਕਾਰ ‘ਤੇ ਵੱਡਾ ਹਮਲਾ