ਚੰਡੀਗੜ੍ਹ: ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ’ਤੇ ਸਿਆਸਤ ਕਾਫੀ ਭਖਦੀ ਹੋਈ ਨਜ਼ਰ ਆ ਰਹੀ ਹੈ। ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇ ਵਾਅਦੇ ’ਤੇ ਘੇਰਿਆ ਜਾ ਰਿਹਾ ਹੈ।
ਦੱਸ ਦਈਏ ਕਿ ਬੀਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਟੈਰਿਫ ਜਾਰੀ ਕੀਤਾ ਗਿਆ ਹੈ, ਬੇਸ਼ਕ ਇਸ ਬਿਜਲੀ ਟੈਰਿਫ ’ਚ ਬਿਜਲੀ ਦੇ ਰੇਟ ਨਹੀਂ ਵਧਾਏ ਗਏ ਹਨ ਪਰ ਇਸ ਟੈਰਿਫ ’ਚ ਮੁਫਤ ਬਿਜਲੀ ਬਾਰੀ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਵਿਰੋਧੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਨਾਲ ਹੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ।
ਬਿਜਲੀ ਕੀਮਤਾਂ ਚ ਨਹੀਂ ਕੋਈ ਵਾਧਾ: ਬੀਤੇ ਦਿਨ ਜਾਰੀ ਕੀਤਾ ਗਿਆ ਬਿਜਲੀ ਟੈਰਿਫ ’ਚ ਬਿਜਲੀ ਕੀਮਤਾਂ ਨੂੰ ਵਧਾਇਆ ਨਹੀਂ ਗਿਆ ਹੈ। ਇਸ ਸਬੰਧ ’ਚ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੇਗੁਲੇਟਰੀ ਕਮਿਸ਼ਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਚੱਲਦੇ ਬਿਜਲੀ ਦੀਆਂ ਕੀਮਤਾਂ ਚ ਵਾਧਾ ਨਹੀਂ ਕੀਤਾ ਗਿਆ ਹੈ।