ਸਰਕਾਰ ਦਾ ਫ਼ਰਜ ਬਣਦੈ ਸ਼ਹੀਦਾ ਦੇ ਪਰਿਵਾਰਾਂ ਦੀ ਰੱਖਿਆ ਕਰਨਾ- ਸਰਬਜੀਤ ਕੌਰ ਮਾਣੂਕੇ - MLA
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਸਰਨਾ ਨੇ ਜੰਮੂ ਕਸ਼ਮੀਰ ਵਿੱਚ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਵੱਡੀ ਦੁਖਦਾਈ ਘਟਨਾ ਤੇ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਵਿਧਾਇਕ ਸਰਬਜੀਤ ਕੌਰ ਨੇ ਕਿਹਾ ਕਿ ਜੇ ਸਰਕਾਰ ਨੇ ਆਪਣੇ ਜਵਾਨ ਇਸ ਤਰ੍ਹਾਂ ਹੀ ਮਰਨ ਲਈ ਛੱਡਣੇ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਦੀ ਰੱਖਿਆ ਕਰਨ ਦਾ ਸਰਕਾਰ ਦਾ ਫ਼ਰਜ਼ ਬਣਦਾ ਹੈ।
ਸਰਬਜੀਤ ਕੌਰ ਮਾਣੂਕੇ
ਵਿਧਾਇਕ ਸਰਬਜੀਤ ਕੌਰ ਨੇ ਸ਼ਹੀਦਾ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਫ਼ੌਜੀਆਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਿੱਤੇ ਜਾਂਦੇ ਹਨ। ਇਸ ਕਰਕੇ ਪੰਜਾਬ ਸਰਕਾਰ ਨੂੰ ਵੀ ਸਾਰੇ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੇਣੇ ਚਾਹੀਦੇ ਹਨ।