ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਇਲੈਕਸ਼ਨਸ ਨਾ ਕਰਵਾਏ ਜਾਣ ਨੂੰ ਲੈ ਕੇ ਲਗਾਤਾਰ ਰਾਜਨੀਤੀ ਗਰਮਾਈ ਹੋਈ ਹੈ ਇਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਪੰਜਾਬ ਯੂਨੀਵਰਸਿਟੀ ਪਹੁੰਚੇ ਅਤੇ ਧਰਨੇ ਵਿੱਚ ਸ਼ਾਮਲ ਸਾਬਕਾ ਸੈਨੇਟ ਮੈਂਬਰ ਤੇ ਸੈਨੇਟ ਚੋਣਾਂ ਦੇ ਉਮੀਦਵਾਰ ਤੇ ਛਾਤਰਾ ਨੂੰ ਮਿਲਣ ਪਹੁੰਚੇ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਹੋਰ ਨੇਤਾ ਵੀ ਸ਼ਾਮਿਲ ਸਨ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਵਾਈਸ ਪ੍ਰੈਜ਼ੀਡੈਂਟ ਨੂੰ ਆਮ ਆਦਮੀ ਪਾਰਟੀ ਮਿਲੇਗੀ ਉਨ੍ਹਾਂ ਤੋਂ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਪੰਜਾਬ ਦੇ ਮੁੱਦਿਆਂ 'ਤੇ ਵੀ ਆਪਣੀ ਰਾਏ ਰੱਖੀ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਇੰਸਟੀਚਿਊਸ਼ਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਇਸ ਕਰਕੇ ਉਹ ਸੈਨੇਟ ਚੋਣਾਂ ਨਹੀਂ ਕਰਵਾ ਰਹੇ ਹਨ।