ਮੋਹਾਲੀ: ਆਮ ਆਦਮੀ ਪਾਰਟੀ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨਾਲ ਮਿਲ ਕੇ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਪਾਰਟੀ ਨੇ ਅਧਿਕਾਰਤ ਤੌਰ ਉੱਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਆਜ਼ਾਦ ਗਰੁੱਪ ਮੋਹਾਲੀ ਨਾਲ ਮਿਲਕੇ ਲੜੀਆਂ ਜਾਣਗੀਆਂ। ਪਾਰਟੀ ਨੇ ਕਿਹਾ ਕਿ ਸਾਰੀਆਂ 50 ਸੀਟਾਂ ਉੱਤੇ ਸਾਂਝੇ ਉਮੀਦਵਾਰ ਚੋਣ ਲੜਨਗੇ। ਪਾਰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੂਰ ਕਰਨ ਦੇ ਮਕਸਦ ਨਾਲ ਇਹ ਸਮਝੌਤਾ ਕੀਤਾ ਗਿਆ ਹੈ ਕਿ ਇਕ ਇਮਾਨਦਾਰ, ਪੜ੍ਹੇ ਲਿਖੇ ਵਿਅਕਤੀ ਦੇ ਆਜ਼ਾਦ ਗਰੁੱਪ ਨਾਲ ਮਿਲਕੇ ਨਿਗਮ ਦੀਆਂ ਚੋਣਾਂ ਲੜੀਆਂ ਜਾਣ।
ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨਾਲ ਮਿਲ ਕੇ ਨਗਰ ਨਿਗਮ ਚੋਣਾਂ ਲੜੇਗੀ ‘ਆਪ’ - ਨਗਰ ਨਿਗਮ ਚੋਣਾਂ
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸੇ ਕੜੀ 'ਚ ਆਮ ਆਦਮੀ ਪਾਰਟੀ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨਾਲ ਮਿਲ ਕੇ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਦੋਹਾਂ ਪਾਰਟੀਆਂ ਦਾ ਮੁੱਖ ਟੀਚਾ ਹੈ ਕਿ ਨਗਰ ਨਿਗਮ ਵਿੱਚ ਰਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਰੋਕਿਆ ਜਾਵੇ ਅਤੇ ਇਮਾਨਦਾਰ ਤੇ ਪੜ੍ਹੇ ਲਿਖੇ ਵਿਆਕਤੀਆਂ ਨੂੰ ਜਿੱਤਾਇਆ ਜਾਵੇ।
ਪ੍ਰੈਸ ਬਿਆਨ 'ਚ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਸੱਤਾ ਵਿੱਚ ਰਹਿੰਦੇ ਹੋਏ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਆਪਣੇ ਚਹੇਤਿਆਂ ਤੇ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ। ਬਿਆਨ 'ਚ ਕਿਹਾ ਕਿ ਸਾਡਾ ਇਕੋ ਇੱਕ ਨਿਸ਼ਾਨਾ ਹੈ ਕਿ ਲੋਕਾਂ ਲਈ ਕੰਮ ਕਰਨ ਵਾਲਿਆਂ ਨੂੰ ਅੱਗੇ ਲਿਆਂਦਾ ਜਾਵੇ। ਇਹ ਵੀ ਕਿਹਾ ਕਿ ਮੋਹਾਲੀ ਤੋਂ ਕੈਬਨਿਟ ਮੰਤਰੀ ਹੁੰਦੇ ਹੋਏ ਵੀ ਸ਼ਹਿਰ ਵਿੱਚ ਹੋਣ ਵਾਲੇ ਕੰਮਾਂ ਨੂੰ ਰੋਕਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਲਈ ਇਹ ਮੁੱਖ ਟੀਚਾ ਹੈ ਕਿ ਨਗਰ ਨਿਗਮ ਵਿੱਚ ਰਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਰੋਕਿਆ ਜਾਵੇ ਅਤੇ ਇਮਾਨਦਾਰ ਤੇ ਪੜ੍ਹੇ ਲਿਖੇ ਵਿਆਕਤੀਆਂ ਨੂੰ ਜਿੱਤਾਇਆ ਜਾਵੇ, ਤਾਂ ਜੋ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦਾ ਕੰਮ ਅਤੇ ਸ਼ਹਿਰ ਦਾ ਵਿਕਾਸ ਹੋ ਸਕੇ।
'ਆਪ' ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਜਦੋਂ ਤੋਂ ਕਾਂਗਰਸ ਦੀ ਸਰਕਾਰ ਸੱਤਾ 'ਚ ਆਈ ਹੈ। ਉਦੋਂ ਤੋਂ ਹੀ ਕਾਂਗਰਸ ਆਗੂਆਂ ਨੇ ਨਿਗਮ ਦੇ ਕੰਮਾਂ ਵਿੱਚ ਰੁਕਾਵਟ ਪਾਈ ਹੈ। ਸ਼ਹਿਰ 'ਚ ਹੋਣ ਵਾਲੇ ਕਈ ਵਿਕਾਸ ਦੇ ਕੰਮਾਂ ਦੀਆਂ ਫਾਈਲਾਂ ਸਰਕਾਰੀ ਦਫ਼ਤਰਾਂ 'ਚ ਰੋਕੀਆਂ ਗਈਆਂ ਜਿਨ੍ਹਾਂ ਨਾਲ ਲੋਕਾਂ ਦੀਆਂ ਅਨੇਕਾਂ ਮੁਸ਼ਕਲਾਂ ਦੂਰ ਹੋਣੀਆਂ ਸਨ। ਸ਼ਹਿਰ ਵਿੱਚ ਕਾਂਗਰਸ ਪਾਰਟੀ ਵੱਲੋਂ ਰੋਕੇ ਗਏ ਕੰਮਾਂ ਨੂੰ ਸਿਰੇ ਚੜਾਉਣ ਅਤੇ ਸ਼ਹਿਰ ਦੇ ਵਿਕਾਸ ਦੇ ਨਿਸ਼ਾਨੇ ਨੂੰ ਮੁੱਖ ਰੱਖਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨਾਲ ਮਿਲਕੇ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਲੜੀਆਂ ਜਾਣ। ਪਾਰਟੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਯੋਗ, ਪੜ੍ਹੇ ਲਿਖੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਆਪਣੀ ਵੋਟ ਪਾਕੇ ਕੌਂਸਲਰ ਚੁਣਨ ਤਾਂ ਜੋ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਸਕੇ।