ਪੰਜਾਬ

punjab

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਪ ਦਾ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਅੱਜ

ਆਮ ਆਦਮੀ ਪਾਰਟੀ ਅੱਜ ਯਾਨੀ ਕਿ ਸੋਮਵਾਰ ਨੂੰ ਸਵੇਰੇ 11 ਵਜੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰੇਗੀ।

By

Published : Oct 12, 2020, 8:09 AM IST

Published : Oct 12, 2020, 8:09 AM IST

ਫ਼ੋਟੋ
ਫ਼ੋਟੋ

ਚੰਡੀਗੜ੍ਹ: ਆਮ ਆਦਮੀ ਪਾਰਟੀ ਅੱਜ ਯਾਨੀ ਕਿ ਸੋਮਵਾਰ ਨੂੰ ਸਵੇਰੇ 11 ਵਜੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰੇਗੀ। ਇਸ ਧਰਨੇ ਵਿੱਚ ਆਪ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਪਾਰਟੀ ਦੇ ਸਮੂਹ ਵਿਧਾਇਕ ਅਤੇ ਵਲੰਟੀਅਰ ਹਿੱਸਾ ਲੈਣਗੇ। ਬੀਤੇ ਦਿਨੀਂ ਭਗਵੰਤ ਮਾਨ ਨੇ ਇਸ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਪੰਜਾਬੀਆਂ ਨੂੰ ਦਿੱਲੀ ਵੱਲ ਕੂਚ ਕਰਨ ਦਾ ਸੱਦਾ ਦਿੱਤਾ ਸੀ।

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਤੇ ਹਰਿਆਣਾ ਦੇ ਕਿਸਾਨ ਸੜਕਾਂ ਉੱਤੇ ਹਨ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ ਚਲ ਰਹੇ ਰੇਲੇ ਰੋਕੋ ਅੰਦੋਲਨ ਨੂੰ ਨੌਜਵਾਨ, ਬੱਚੇ, ਬਜ਼ੁਰਗ, ਔਰਤਾਂ ਸਮਰਥਨ ਦੇ ਰਹੀਆਂ ਹਨ ਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਰਹੀਆਂ ਹਨ। ਇਸ ਤਹਿਤ ਆਪ ਵੀ ਕਿਸਾਨਾਂ ਦੇ ਸਮਰਥਨ ਵਿੱਚ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰੇਗੀ।

ਵੀਡੀਓ

ਉਨ੍ਹਾਂ ਕਿਹਾ ਕਿ 'ਦਿੱਲੀ ਚਲੋਂ' ਮੁਹਿੰਮ ਦੇ ਬਾਰੇ ਪਿਛਲੇ ਦੋ ਦਿਨਾਂ ਤੋਂ ਆਪ ਹੁਸ਼ਿਆਰਪੁਰ ਵਿੱਚ ਜਾਗੂਰਕਤਾ ਰੈਲੀ ਕੱਢ ਰਹੀ ਹੈ। ਇਸ ਜਾਗੂਰਕਤਾ ਰੈਲੀ ਦੌਰਾਨ ਗ੍ਰਾਮ ਸਭਾ 'ਚ ਦਿੱਲੀ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ 12 ਅਕਤੂਬਰ ਦੇ ਧਰਨੇ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿਖੇ ਪੁੱਜ ਕੇ ਤਾਨਾਸ਼ਾਹ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਪੰਜਾਬ, ਪੰਜਾਬੀਅਤ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਇਆ ਜਾਵੇਗਾ ਅਤੇ ਦੱਸਿਆ ਜਾਵੇਗਾ ਕਿ ਕਿਵੇਂ ਕਿਸਾਨ ਆਪਣੇ ਭਵਿੱਖ ਦੀ ਚਿੰਤਾ ਵਿੱਚ ਡੁੱਬ ਗਏ ਹਨ ਅਤੇ ਆਪਣੇ ਚੁੱਲ੍ਹਿਆਂ ਦੀ ਅੱਗ ਬਚਾਉਣ ਲਈ ਲੜਾਈ ਲੜ ਰਹੇ ਹਨ।

ਸੰਸਦ ਮੈਂਬਰ ਨੇ ਦੱਸਿਆ ਕਿ ਜੰਤਰ-ਮੰਤਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾ ਰਹੇ ਧਰਨੇ ਵਿੱਚ ਪੰਜਾਬ ਦੀ ਸਮੂਹ ਲੀਡਰਸ਼ਿਪ ਨਾਲ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਵੀ ਇੱਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਕੰਨਾਂ ਤੱਕ ਇਹ ਸੰਦੇਸ਼ ਪਹੁੰਚਾਉਣਗੇ ਕਿ ਪਾਸ ਕੀਤੇ ਤਿੰਨੇ ਖੇਤੀ ਕਾਨੂੰਨ ਕਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ।

ABOUT THE AUTHOR

...view details