ਚੰਡੀਗੜ੍ਹ:ਖੇਤੀ ਕਾਨੂੰਨਾਂ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਵੱਲੋਂ ਕਈ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਪੰਜਾਬ ਦੇ ਸਾਂਸਦ ਮੈਂਬਰ ਨੂੰ ਵਿਪ ਜਾਰੀ ਕਰਕੇ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਸਦਨ ਵਿੱਚੋਂ ਵਾਕਆਊਟ ਕਰਨ ਦੀ ਬਜਾਇ ਸਾਂਸਦ ਵਿੱਚ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ। ਕਿਸਾਨਾਂ ਵੱਲੋਂ ਚੁੱਕੀ ਇਸ ਮੰਗ ਨੂੰ ਲੈਕੇ ਆਪ ਸਾਂਸਦ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।
ਮਾਨ ਵੱਲੋਂ ਮੀਡੀਆ ‘ਚ ਦਿੱਤੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਨਾਲ ਹੀ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਸੰਸਦ ਚ ਕਿਸਾਨਾਂ ਦੀ ਆਵਾਜ਼ ਨੂੰ ਜ਼ਰੂਰ ਚੁੱਕਣਗੇ।