ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਵਿਸ਼ੇਸ਼ ਇਜਲਾਸ ਸੱਦ ਚੰਡੀਗੜ੍ਹ ਦੇ ਮੁੱਦੇ ਉੱਤੇ ਵਿਧਾਨ ਸਭਾ ਵਿੱਚ ਵੋਟਿੰਗ (Voting in the Assembly on the Chandigarh issue) ਕਰਵਾਈ ਗਈ ਤੇ ਇੱਕ ਮਤਾ ਪਾਸ ਕੀਤਾ ਗਿਆ ਹੈ। ਇਸ ਦੌਰਾਨ ਆਪ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਗੈਰ ਹਾਜ਼ਰੀ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਦੇਣ ਦੇ ਪ੍ਰਸਤਾਵ ਨੂੰ ਪਾਸ ਕਰਨ ਲਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੈਰ ਹਾਜ਼ਰੀ ਹੈਰਾਨੀਜਨਕ ਅਤੇ ਦੁਖਦ ਹੈ।
ਇਹ ਵੀ ਪੜੋ:ਪੰਜਾਬ 'ਚ 20 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਇਸ ਦਿਨ ਜਾਰੀ ਹੋਵੇਗਾ ਭਰਤੀ ਇਸ਼ਤਿਹਾਰ
ਉਹਨਾਂ ਨੇ ਕਿਹਾ ਕਿ ਕਾਂਗਰਸ ਦੇ ਇਹ ਦੋਵੇਂ ਆਗੂ ਸਿਰਫ਼ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ, ਪਰੰਤੂ ਜਦੋਂ ਅਸਲ ਵਿੱਚ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਖੜੇ ਹੋਣ ਦੀ ਗੱਲ ਆਈ ਤਾਂ ਦੋਵੇਂ ਗ਼ਾਇਬ ਹੋ ਗਏ। 'ਆਪ' ਪੰਜਾਬ ਨੇ ਉਨ੍ਹਾਂ ਦੀ ਗ਼ੈਰਹਾਜ਼ਰੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਸਮਾਂ ਹੈ ਜਦੋਂ ਪੰਜਾਬ ਦੇ ਸਾਰੇ ਰਾਜਨੀਤਿਕ ਦਲ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਇਕੱਠੇ ਹੋਣ। ਪਰੰਤੂ ਅਜਿਹਾ ਲੱਗਦਾ ਹੈ ਕਿ ਕਾਂਗਰਸ ਅਤੇ ਉਨ੍ਹਾਂ ਦੇ ਆਗੂ ਅਜਿਹਾ ਨਹੀਂ ਚਾਹੁੰਦੇ।
ਖਹਿਰਾ ਨੇ ਦਿੱਤੀ ਸਫ਼ਾਈ:ਉਥੇ ਹੀ ਇਸ ਮਾਮਲੇ ਵਿੱਚ ਖਹਿਰਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਚੰਡੀਗੜ੍ਹ ਮਾਮਲੇ 'ਤੇ ਵਿਧਾਨ ਸਭਾ ਵਿੱਚ ਬਹਿਸ ਵਿੱਚ ਹਿੱਸਾ ਲੈਣ ਤੋਂ ਬਾਅਦ ਮੈਨੂੰ ਈਡੀ ਮਾਮਲੇ ਵਿੱਚ ਹਾਜ਼ਰ ਹੋਣ ਲਈ ਮੋਹਾਲੀ ਦੀ ਪੀਐਮਐਲਏ ਵਿਸ਼ੇਸ਼ ਅਦਾਲਤ ਵਿੱਚ ਹਾਜ਼ਰ ਹੋਣਾ ਪਿਆ।
ਇਸ ਦੇ ਨਾਲ ਹੀ ਖਹਿਰਾ ਨੇ ਲਿਖਿਆ ਕਿ 'ਆਪ' ਵੱਲੋਂ ਜਾਰੀ ਕੀਤਾ ਗਿਆ ਪ੍ਰੈੱਸ ਨੋਟ ਤੱਥਾਂ 'ਚ ਗਲਤ ਸੀ ਕਿਉਂਕਿ ਚੰਡੀਗੜ੍ਹ ਮਤੇ 'ਤੇ ਕੋਈ ਵੋਟਿੰਗ ਨਹੀਂ ਹੋਈ ਇਹ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਲਈ ਮੇਰੇ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਵਾਲ ਖੜ੍ਹੇ ਨਾਲ ਕੀਤੇ ਜਾਣ।
ਚੰਡੀਗੜ੍ਹ ’ਚ ਕੇਂਦਰੀ ਨਿਯਮ ਲਾਗੂ ਕਰਨ ਖਿਲਾਫ ਮਤਾ ਪਾਸ:ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਦੌਰਾਨ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਕੇਂਦਰੀ ਨਿਯਮਾਂ ਅਧੀਨ ਲਿਆਉਣ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਸਰਕਾਰੀ ਮਤਾ ਪਾਸ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਨੇ ਆਪਣੀ ਗੱਲ ਕਹਿਣ ’ਤੇ ਸਮਾਂ ਨਾ ਮਿਲਣ ’ਤੇ ਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ ਜਦਕਿ ਵਿਰੋਧੀ ਧਿਰ ਕਾਂਗਰਸ ਨੇ ਇਸ ਮਤੇ ਦੀ ਜਾਂਚ ਕੀਤੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਚੰਡੀਗੜ੍ਹ ਦੇ ਇਸ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਣਗੇ।
ਇਹ ਵੀ ਪੜੋ:ਆਨਲਾਈਨ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, ਮੰਗਵਾਈ ਘੜੀ ਨਿਕਲਿਆ...