ਚੰਡੀਗੜ੍ਹ: ਪੰਜਾਬ ਸਮੇਤ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਕਾਰਨ ਠੰਡ ਹੋਰ ਵੱਧ ਗਈ ਸੀ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਬਰਫਬਾਰੀ ਜਾਰੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਫਰਵਰੀ ਦੀ ਆਮਦ ਤੋਂ ਬਾਅਦ ਵੀ ਮੌਸਮ ਠੰਢਾ ਰਹਿੰਦਾ ਹੈ।
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ 'ਚ ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਕਿਉਂਕਿ 8 ਤੋਂ 9 ਫਰਵਰੀ ਤੱਕ ਮੌਸਮ ਵਿਭਾਗ ਨੇ ਫਿਰ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨਾਲ ਕਿ ਦੇਸ਼ ਦੇ ਉੱਤਰੀ ਇਲਾਕਿਆਂ ਵਿੱਚ ਫਿਰ ਠੰਢ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ
ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਪੱਛਮੀ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ 8 ਤੋਂ 9 ਫਰਵਰੀ ਦਰਮਿਆਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਭਾਰਤ ਦੇ ਮੌਸਮ ਵਿਭਾਗ ਦੇ ਫਰਵਰੀ ਲਈ ਬਾਰਸ਼ ਅਤੇ ਤਾਪਮਾਨ ਦੇ ਮਾਸਿਕ ਪੂਰਵ ਅਨੁਮਾਨ ਦੇ ਅਨੁਸਾਰ, ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਜਾਂ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ, ਫਰਵਰੀ 2022 ਵਿੱਚ, ਉੱਤਰ-ਪੂਰਬੀ ਭਾਰਤ ਦੇ ਪੂਰਬੀ ਹਿੱਸੇ, ਦੱਖਣੀ ਪ੍ਰਾਇਦੀਪ ਭਾਰਤ ਅਤੇ ਮੱਧ ਭਾਰਤ ਦੇ ਦੱਖਣ-ਪੂਰਬੀ ਹਿੱਸੇ ਨੂੰ ਛੱਡ ਕੇ, ਜਿੱਥੇ ਘੱਟੋ-ਘੱਟ ਤਾਪਮਾਨ ਆਮ ਜਾਂ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਫੜੋ:ਪੰਜਾਬ ਸਮੇਤ ਉੱਤਰ ਭਾਰਤ ’ਚ ਮੌਸਮ ਨੇ ਬਦਲਿਆ ਮਿਜ਼ਾਜ਼, ਸਵੇਰ ਤੋਂ ਮੀਂਹ, ਤਾਪਮਾਨ 'ਚ ਗਿਰਾਵਟ