ਪੰਜਾਬ

punjab

ETV Bharat / city

ਨਿਯਮਾਂ ਮੁਤਾਬਕ ਯੋਗ ਕਿਸਾਨਾਂ ਦਾ ਕਰਜ਼ਾ ਕੀਤਾ ਜਾ ਰਿਹੈ ਮਾਫ਼- ਸੁਖਜਿੰਦਰ ਰੰਧਾਵਾ - ਸ੍ਰੀ ਮੁਕਤਸਰ ਸਾਹਿਬ

ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਦੀ ਕਰਜ਼ਾ ਮਾਫ਼ੀ ਸਬੰਧੀ ਮੀਡੀਆ ਦੇ ਇਕ ਹਿੱਸੇ ਵਿਚ ਆਈਆਂ ਖਬਰਾਂ ਦਾ ਖੰਡਨ ਕੀਤਾ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਵਿਭਾਗ ਵਲੋਂ ਨਿਯਮਾਂ ਮੁਤਾਬਕ ਯੋਗ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਜਾ ਰਿਹਾ ਹੈ।

ਸੁਖਜਿੰਦਰ ਸਿੰਘ ਰੰਧਾਵਾ

By

Published : Feb 13, 2019, 9:00 AM IST

ਇਸ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਹੁਣ ਤੱਕ 4500 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮਾਫ਼ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਕਿਸਾਨੀ ਨੂੰ ਆਰਥਿਕ ਸੰਕਟ 'ਚੋਂ ਕੱਢਣ ਲਈ ਇਹ ਯੋਜਨਾ ਆਰੰਭੀ ਗਈ ਸੀ ਜੋ ਕਿ ਵਿਰੋਧੀਆਂ ਨੂੰ ਹਜਮ ਨਹੀਂ ਹੋ ਰਹੀ। ਇਸ ਦੇ ਚਲਦਿਆਂ ਇਹੋ ਜਿਹੀਆਂ ਗੁੰਮਰਾਹਕੁੰਨ ਗੱਲਾਂ ਪ੍ਰਸਾਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰ ਵਿਚ 37 ਕਿਸਾਨਾਂ ਨੂੰ 27.92 ਲੱਖ ਰੁਪਏ ਦੀ ਕਰਜ਼ਾ ਰਾਹਤ ਦੇ ਸਰਟੀਫ਼ਿਕੇਟ ਦਿੱਤੇ ਹਨ।
ਰੰਧਾਵਾ ਨੇ ਸਪੱਸ਼ਟ ਕੀਤਾ ਕਿ ਪਿੰਡ ਸਮਾਘ ਸਬੰਧੀ ਉਪ ਰਜਿਸਟਰਾਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਪੜਤਾਲ 'ਚ ਸਾਹਮਣੇ ਆਇਆ ਹੈ ਕਿ ਜਿਨ੍ਹਾਂ ਕੁੱਝ ਕਿਸਾਨਾਂ ਦੇ ਕਰਜ਼ ਮਾਫ਼ ਨਾ ਹੋਣ ਦਾ ਦਾਅਵਾ ਕੀਤਾ ਗਿਆ ਹੈ ਉਨ੍ਹਾਂ 'ਚ ਬਲਦੇਵ ਸਿੰਘ ਦੇ 16572 ਰੁਪਏ, ਗੁਰਜੰਟ ਸਿੰਘ ਦੇ 35810 ਰੁਪਏ, ਜਸਪਾਲ ਸਿੰਘ ਦੇ 49378 ਰੁਪਏ ਅਤੇ ਕ੍ਰਿਸ਼ਨ ਸਿੰਘ ਪੁੱਤਰ ਮਿੱਠੂ ਸਿੰਘ 82702 ਰੁਪਏ ਦੇ ਕਰਜੇ ਮਾਫ਼ ਹੋਏ ਹਨ। ਜਦ ਕਿ ਮੀਡੀਆ ਵਿੱਚ ਕਿਸਾਨ ਹਰਦੀਪ ਸਿੰਘ, ਕ੍ਰਿਸ਼ਨ ਸਿੰਘ ਅਤੇ ਮਿੱਠੂ ਸਿੰਘ ਦੀਆਂ ਤਸਵੀਰਾਂ ਵਿਖਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਸਿਰ ਕਰਜ਼ਾ ਹੀ ਨਹੀਂ ਸੀ।
ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਕਿਹਾ ਕਿ ਸੁਬਾ ਸਰਕਾਰ ਹਰ ਇਕ ਯੋਗ ਕਿਸਾਨ ਦਾ ਕਰਜ਼ਾ ਮਾਫ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਵੀ ਵੰਗਾਰਿਆ ਕਿ ਉਹ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਵਿਰੁੱਧ ਗੁੰਮਰਾਹਕੁੰਨ ਪ੍ਰਚਾਰ ਕਰਨ ਦੀ ਥਾਂ ਆਪਣੇ ਰਾਜ 'ਚ ਕੀਤੇ ਕੰਮਾਂ ਬਾਰੇ ਦੱਸਣ।

ABOUT THE AUTHOR

...view details