ਪੰਜਾਬ

punjab

ETV Bharat / city

ਪੰਜਾਬ ਦੀ ਮਾਦਰੀ ਜ਼ੁਬਾਨ ਨੂੰ ਸੱਟ ਲਾਉਣ ਦੀ ਨਵੀਂ ਤਿਆਰੀ ! - ਕੈਪਟਨ ਅਮਰਿੰਦਰ ਸਿੰਘ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਪੰਜਾਬੀ ਮਾਂ ਬੋਲੀ ਦੀ ਅਹਿਮੀਅਤ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ

ਦਲਜੀਤ ਸਿੰਘ ਚੀਮਾ
ਦਲਜੀਤ ਸਿੰਘ ਚੀਮਾ

By

Published : Jun 29, 2020, 5:43 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿੱਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਪ੍ਰਫੁੱਲਤ ਕਰਨ ਦੀ ਮੱਦ ਸ਼ਾਮਲ ਕਰਨ 'ਤੇ ਜ਼ੋਰਦਾਰ ਇਤਰਾਜ਼ ਕਰਦਿਆਂ ਪੰਜਾਬੀ ਵਿਰੋਧੀ ਫ਼ੈਸਲੇ ਲੈਣ ਵਾਲੇ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਪੰਜਾਬ ਦੀ ਮਾਦਰੀ ਜ਼ੁਬਾਨ ਨੂੰ ਸੱਟ ਲਾਉਣ ਦੀ ਨਵੀਂ ਤਿਆਰੀ !

ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਵੱਲੋਂ ਜੋ ਸਲਾਨਾ ਗੁਪਤ ਰਿਪੋਰਟ (ਏ.ਸੀ.ਆਰ) ਦਾ ਪ੍ਰੋਫਾਰਮਾ ਅਧਿਆਪਕਾਂ ਵਾਸਤੇ ਬਣਾਇਆ ਗਿਆ ਹੈ ਉਸ ਵਿੱਚ ਲੜੀ ਨੰ 10 ਵਿੱਚ ਦਿੱਤਾ ਗਿਆ ਹੈ ਕਿ ਜਿਹੜਾ ਅਧਿਆਪਕ ਆਪਣੀ ਜਮਾਤ ਦੇ ਕੁੱਲ ਵਿਦਿਆਰਥੀਆਂ ਵਿੱਚੋਂ 10 ਫੀਸਦੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਪੜ੍ਹਾਏਗਾ ਉਸ ਨੂੰ ਇਸਦੇ ਇਵਜ ਵਿੱਚ 5 ਨੰਬਰ ਦਿੱਤੇ ਜਾਣਗੇ।

ਡਾ. ਚੀਮਾ ਨੇ ਕਿਹਾ ਕਿ ਇਸਦਾ ਸਿੱਧਾ-ਸਿੱਧਾ ਮਤਲਬ ਹੈ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਤੋਂ ਹਟਾਉਣ ਵਾਸਤੇ ਸਰਕਾਰ ਏਨੀ ਪੱਬਾਂ ਭਾਰ ਹੋਈ ਬੈਠੀ ਹੈ ਕਿ ਜੋ ਅਧਿਆਪਕ ਅਜਿਹਾ ਕਰੇਗਾ ਉਸ ਨੂੰ ਇਨਾਮ ਮਿਲੇਗਾ ਅਤੇ ਜਿਹੜਾ ਅਧਿਆਪਕ ਬੱਚੇ ਨੂੰ ਪੰਜਾਬੀ ਮਾਧਿਅਮ ਵਿੱਚ ਰੱਖੇਗਾ ਉਸਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਕਿ ਬਲਕਿ ਹੁਣ ਅਗਲੇ ਪੜਾਅ ਵਿੱਚ ਪਹਿਲੀ ਜਮਾਤ ਤੋਂ ਗਣਿਤ ਦੇ ਵਿਸ਼ੇ ਨੂੰ ਪੰਜਾਬੀ ਮਾਧਿਅਮ ਦੀ ਥਾਂ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣ ਦਾ ਫ਼ੈਸਲਾ ਕਰ ਲਿਆ ਗਿਆ ਹੈ ਅਤੇ ਇਸ ਤਹਿਤ ਪਹਿਲੀ ਜਮਾਤ ਦੀਆਂ ਗਣਿਤ ਦੇ ਵਿਸ਼ੇ ਦੀਆਂ ਕਿਤਾਬਾਂ ਪੰਜਾਬੀ ਮਾਧਿਅਮ ਦੀ ਬਜਾਏ ਹੁਣ ਅੰਗਰੇਜ਼ੀ ਮਾਧਿਅਮ ਵਿੱਚ ਛਾਪਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸਦਾ ਮਤਲਬ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਸਵੀਂ ਪਾਸ ਬੱਚੇ 1 ਤੋਂ 100 ਤੱਕ ਗਿਣਤੀ ਵੀ ਪੰਜਾਬੀ ਵਿੱਚ ਨਹੀਂ ਕਰ ਸਕਿਆ ਕਰਨਗੇ।

ਅਕਾਲੀ ਦਲ ਆਗੂ ਨੇ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਪੰਜਾਬੀ ਮਾਂ ਬੋਲੀ ਦੀ ਅਹਿਮੀਅਤ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਵੀ ਅੰਗਰੇਜੀ ਜ਼ੁਬਾਨ ਨੂੰ ਜਿਆਦਾ ਪਹਿਲ ਦਿੱਤੀ ਜਾਣ ਲੱਗ ਪਈ ਹੈ ਅਤੇ ਪੰਜਾਬ ਵਿਧਾਨ ਸਭਾ ਅੰਦਰ ਵੀ ਕਾਫੀ ਸਰਕਾਰੀ ਕੰਮ ਪੰਜਾਬੀ ਦੀ ਬਜਾਏ ਅੰਗਰੇਜ਼ੀ ਵਿੱਚ ਹੋਣ ਲੱਗ ਪਏ ਹਨ। ਉਨ੍ਹਾਂ ਇਹ ਵੀ ਦੱਸਿਆ ਪਿੱਛੇ ਜਿਹੇ ਪੰਜਾਬ ਵਕਫ਼ ਬੋਰਡ ਨੇ ਵੀ ਸਿੱਧੀ ਭਰਤੀ ਲਈ ਦਸਵੀਂ ਤੱਕ ਪੰਜਾਬੀ ਦੀ ਲਾਜਮੀ ਪੜਾਈ ਦੀ ਸ਼ਰਤ ਵਿੱਚ ਤਬਦੀਲੀ ਲਈ ਮਤਾ ਪਾਸ ਕੀਤਾ।

ABOUT THE AUTHOR

...view details