ਪੰਜਾਬ

punjab

ETV Bharat / city

'ਕੈਪਟਨ ਦੱਸਣ ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਚ ਉਨ੍ਹਾਂ ਨੇ ਕੀ ਕਾਰਵਾਈ ਕੀਤੀ' - ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਹਥਿਆਰਬੰਦ ਹਮਲਾਵਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੱਲ੍ਹ ਜਲਾਲਾਬਾਦ ਵਿੱਚ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਹੈ।

'ਕੈਪਟਨ ਦੱਸਣ ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਚ ਉਨ੍ਹਾਂ ਨੇ ਕੀ ਕਾਰਵਾਈ ਕੀਤੀ'
'ਕੈਪਟਨ ਦੱਸਣ ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਚ ਉਨ੍ਹਾਂ ਨੇ ਕੀ ਕਾਰਵਾਈ ਕੀਤੀ'

By

Published : Feb 3, 2021, 9:33 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਹਥਿਆਰਬੰਦ ਹਮਲਾਵਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕੱਲ੍ਹ ਜਲਾਲਾਬਾਦ ਵਿਚ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਹੈ। ਪਾਰਟੀ ਨੇ ਦੋਸ਼ੀਆਂ ਦੇ ਬਚਾਅ ਵਿੱਚ ਆਉਣ ’ਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਜ਼ੋਰਦਾਰ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੱਲ੍ਹ ਸਰਬ ਪਾਰਟੀ ਮੀਟਿੰਗ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਦਖ਼ਲ ਦਿੰਦਿਆਂ ਮੁੱਖ ਮੰਤਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਜਲਾਲਾਬਾਦ ਵਿੱਚ ਹਮਲੇ ਦੀ ਜਾਣਕਾਰੀ ਦਿੱਤੀ ਸੀ। ਜਿਸ ਮਗਰੋਂ ਮੁੱਖ ਮੰਤਰੀ ਨੇ ਮਾਮਲੇ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦੁਆਇਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਇਸ ਗੱਲੋਂ ਹੈਰਾਨ ਹੈ ਕਿ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ ’ਤੇ ਖੁਦ ਹਮਲਾ ਕਰਵਾਇਆ ਹੈ।

'ਕੈਪਟਨ ਦੱਸਣ ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਚ ਉਨ੍ਹਾਂ ਨੇ ਕੀ ਕਾਰਵਾਈ ਕੀਤੀ'

ਡਾ. ਚੀਮਾ ਨੇ ਕਿਹਾ ਕਿ ਸੂਬੇ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਕ ਵਿਅਕਤੀ ਜੋ ਉਪ ਮੁੱਖ ਮੰਤਰੀ ਰਿਹਾ ਹੋਵੇ ਤੇ ਪਾਰਟੀ ਦਾ ਪ੍ਰਧਾਨ ਹੋਵੇ, ਉਸ ’ਤੇ ਇਸ ਤਰੀਕੇ ਦਾ ਕਾਤਲਾਨਾ ਹਮਲਾ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਕੱਲ੍ਹ ਮਾਮਲੇ ਦੀ ਗੰਭੀਰਤਾ ਨੂੰ ਸਮਝ ਲਿਆ ਸੀ ਪਰ ਹੁਣ ਇਕ ਕੈਬਿਨੇਟ ਮੰਤਰੀ ਸ਼ਰ੍ਹੇਆਮ ਦੋਸ਼ੀਆਂ ਦੀ ਪੁਸ਼ਤ ਪਨਾਹੀ ’ਤੇ ਉਤਰ ਆਇਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅਜਿਹਾ ਵਿਵਹਾਰ ਚੰਗਾ ਨਹੀਂ ਹੈ ਤੇ ਮੁੱਖ ਮੰਤਰੀ ਨੂੰ ਕੱਲ੍ਹ ਇਸ ਮਾਮਲੇ ’ਤੇ ਦਿੱਤੇ ਗਏ ਭਰੋਸੇ ਦੇ ਬਾਰੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ABOUT THE AUTHOR

...view details