ਚੰਡੀਗੜ੍ਹ :ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਦੋ ਅਧਿਕਾਰੀਆਂ ਨੂੰ ਇਹ ਮਾਣ ਹਾਸਲ ਹੋਇਆ ਹੈ ਇਨ੍ਹਾਂ ਵਿੱਚ ਦੂਜਾ ਨਾਮ ਸ਼੍ਰੀਮਤੀ ਬਲਦੀਪ ਕੌਰ ਦਾ ਹੈ ਜੋ ਆਬਕਾਰੀ ਵਿਭਾਗ ਵਿੱਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤੈਨਾਤ ਹਨ।
9 ਫਰਵਰੀ, 1968 ਨੂੰ ਜਨਮੇ ਅਤੇ 28 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਸੇਨੂ ਦੁੱਗਲ ਫਰਵਰੀ 2016 ਤੋਂ ਮਾਰਚ 2017 ਤੱਕ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ 1992 ਵਿੱਚ ਡਿਪਟੀ ਡਾਇਰੈਕਟਰ ਵਜੋਂ ਵਿਭਾਗ ਵਿੱਚ ਭਰਤੀ ਹੋਏ ਅਤੇ ਤਰੱਕੀ ਤੋਂ ਬਾਅਦ ਸਾਲ 2002 ਵਿੱਚ ਜੁਆਇੰਟ ਡਾਇਰੈਕਟਰ ਬਣੇ।